ਪੁਰਖਾਲੀ, 25 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸੰਵਿਧਾਨ ਦਿਵਸ ਨੂੰ ਲੈ ਕੇ ਸਮਾਗਮ ਗੁਰਦੁਆਰਾ ਗੁਰੂ ਰਵਿਦਾਸ ਜੀ ਪੁਰਖਾਲੀ ਨੇੜੇ 26 ਜਨਵਰੀ ਨੂੰ 11:30 ਵਜੇ ਤੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਪੁਰਖਾਲੀ ਵਿਖੇ ਪਹੁੰਚਣਗੇ |