22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਿਹਤ ਵਿਭਾਗ ਨੇ ਪਿੰਡ ਸਰਹਾਣਾ ਵਿਖੇ ਨਸ਼ਿਆਂ ਵਿਰੁੱਧ ਕੱਢੀ ਚੇਤਨਾ ਰੈਲੀ <br/>

Ad Position 21
No active advertisement
ਅਜੀਤ ਡੈਸਕ 26-01-2026
ਮੋਰਿੰਡਾ, 25 ਜਨਵਰੀ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਅਰੰਭ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਘਰ ਘਰ ਪਹੁੰਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਸਰਹਾਣਾ ਵਿਖੇ ਚੇਤਨਾ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਕਰਮਚਾਰੀ ਅਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਐਸ.ਐਮ.ਓ ਗੋਬਿੰਦ ਟੰਡਨ ਦੀ ਅਗਵਾਈ ਹੇਠ ਪਿੰਡ ਸਰਹਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਕੱਢੀ ਚੇਤਨਾ ਰੈਲੀ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਿਚ ਸ਼ਾਮਲ ਸੀ.ਐੱਚ.ਓ ਅਮਨਦੀਪ ਕੌਰ, ਸਨਦੀਪ ਕੌਰ ਏ.ਐਨ.ਐਮ, ਕਮਲਪ੍ਰੀਤ ਕੌਰ ਏ.ਐਨ.ਐਮ, ਸੰਦੀਪ ਕੌਰ, ਰਾਜਵੰਤ ਕੌਰ ਆਸ਼ਾ ਵਰਕਰ, ਸੀਤਾ ਦੇਵੀ ਆਂਗਨਵਾੜੀ ਵਰਕਰ ਅਤੇ ਹੈਲਪਰ ਗੁਰਮੀਤ ਕੌਰ ਆਦਿ ਵੱਲੋਂ ਘਰੋ ਘਰੀ ਜਾ ਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਚੇਤਨ ਕੀਤਾ ਤੇ ਪੰਜਾਬ ਸਰਕਾਰ ਵਲੋਂ ਨਸ਼ੇ ਛਡਵਾਉਣ ਲਈ ਚਲਾਈਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ | ਇਸ ਚੇਤਨਾ ਰੈਲੀ ਵਿਚ ਪਿੰਡ ਦੇ ਸਰਪੰਚ ਗੁਰਜੀਤ ਸਿੰਘ, ਪੰਚਾਇਤ ਸਕੱਤਰ ਸੰਦੀਪ ਕੌਰ, ਜਸਵੀਰ ਕੌਰ, ਇੰਦਰਜੀਤ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਸ਼ਮਸ਼ੇਰ ਸਿੰਘ, ਕਾਕਾ ਸਿੰਘ, ਗੁਰਮੀਤ ਸਿੰਘ, ਗੁਰਮੁੱਖ ਸਿੰਘ ਅਤੇ ਰਜਿੰਦਰ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਮੈਡਮ ਸੌਮਿਆ ਸਬਮਿਸ਼ਨ ਨੇ ਸੰਤੋਖਗੜ੍ਹ ਪੁਲਿਸ ਚੌਕੀ ਦਾ ਕੀਤਾ ਅਚਾਨਕ ਨਿਰੀਖਣ <br/> ਅਗਲੀ ਖ਼ਬਰ ਪੁਰਖਾਲੀ ਵਿਖੇ ਅੱਜ ਕਰਵਾਇਆ ਜਾਵੇਗਾ ਸੰਵਿਧਾਨ ਦਿਵਸ ਨੂੰ ਲੈ ਕੇ ਸਮਾਗਮ
Ad Position 24