23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰੂਪਨਗਰ ਵਿਚ ਗਣਤੰਤਰ ਦਿਵਸ ਸੰਬੰਧੀ ਐੱਸ.ਐੱਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ <br/>

Ad Position 21
No active advertisement
ਅਜੀਤ ਡੈਸਕ 26-01-2026
ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਗਣਤੰਤਰ ਦਿਵਸ ਸਮਾਰੋਹਾਂ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੁਲਿਸ ਸੰਭਾਵਿਤ ਖ਼ਤਰਿਆਂ ਨੂੰ ਨਜ਼ਰ ਵਿਚ ਰੱਖਦਿਆਂ ਪੂਰੀ ਤਿਆਰੀ ਨਾਲ ਕੰਮ ਕਰ ਰਹੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੁੱਝ ਅਸਮਾਜਿਕ ਤੱਤ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਪਰ ਰੂਪਨਗਰ ਪੁਲਿਸ ਦਾ ਹਰੇਕ ਯੂਨਿਟ ਹਰ ਸਥਿਤੀ ਦਾ ਡਟਕੇ ਮੁਕਾਬਲਾ ਕਰਨ ਲਈ ਤਿਆਰ ਹੈ | ਲੋਕਾਂ ਵਿਚ ਭਰੋਸਾ ਪੈਦਾ ਕਰਨ ਅਤੇ ਅਸਮਾਜਿਕ ਤੱਤਾਂ ਨੂੰ ਚੇਤਾਵਨੀ ਦੇਣ ਲਈ ਜ਼ਿਲ੍ਹੇ ਦੇ ਹਰੇਕ ਸਬ-ਡਿਵੀਜ਼ਨ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ | ਰੂਪਨਗਰ ਸ਼ਹਿਰ ਦੇ ਬੇਲਾ ਚੌਂਕ, ਮੇਨ ਬਜ਼ਾਰ ਅਤੇ ਪੁਲ ਬਜ਼ਾਰ ਵਿਚ ਸਵੇਰੇ ਫਲੈਗ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਖ਼ੁਦ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਕੀਤੀ | ਇਸ ਦੌਰਾਨ ਐੱਸ.ਪੀ. ਅਰਵਿੰਦ ਮੀਨਾ, ਡੀ.ਐੱਸ.ਪੀ. ਰਾਜ ਪਾਲ, ਐੱਸ.ਐੱਚ.ਓ. ਪਵਨ ਕੁਮਾਰ, ਐੱਸ.ਐੱਚ.ਓ. ਸਦਰ ਸਨੀ ਖੰਨਾ ਅਤੇ ਸਾਈਬਰ ਸੈੱਲ ਦੇ ਐੱਸ.ਐੱਚ.ਓ. ਰਾਹੁਲ ਸ਼ਰਮਾ ਵੀ ਮੌਜੂਦ ਸਨ | ਐੱਸ.ਐੱਸ.ਪੀ. ਨੇ ਕਿਹਾ ਕਿ 26 ਜਨਵਰੀ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਨਾਕਾਬੰਦੀ, ਵਾਹਨਾਂ ਦੀ ਚੈਕਿੰਗ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀ ਪੂਰੀ ਪੁਲਿਸ ਫੋਰਸ ਨੂੰ ਗਣਤੰਤਰ ਦਿਵਸ ਦੀਆਂ ਵਿਸ਼ੇਸ਼ ਡਿਊਟੀਆਂ ਵਿਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸਮਾਗਮ ਪੂਰੀ ਸ਼ਾਂਤੀ ਤੇ ਕਾਨੂੰਨ-ਵਿਵਸਥਾ ਵਿਚ ਸੰਪੰਨ ਹੋ ਸਕਣ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਵਲੋਂ ਘਨੌਲੀ ਦੇ ਰੇਲਵੇ ਸਟੇਸ਼ਨ ਦੀ ਚੈਕਿੰਗ <br/> ਅਗਲੀ ਖ਼ਬਰ ਡੀ.ਆਈ.ਜੀ. ਮੈਡਮ ਸੌਮਿਆ ਸਬਮਿਸ਼ਨ ਨੇ ਸੰਤੋਖਗੜ੍ਹ ਪੁਲਿਸ ਚੌਕੀ ਦਾ ਕੀਤਾ ਅਚਾਨਕ ਨਿਰੀਖਣ <br/>
Ad Position 24