23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਤੇ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 26-01-2026
ਨੂਰਪੁਰ ਬੇਦੀ, 25 ਜਨਵਰੀ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਵਿਖੇ ਅੱਜ ਬਹੁਤ ਹੀ ਸ਼ਲਾਘਾਯੋਗ ਤੇ ਖ਼ੂਬਸੂਰਤ ਤਰੀਕੇ ਨਾਲ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਮਨਾਉਣ ਮੌਕੇ 'ਤੇ ਸਭ ਤੋਂ ਪਹਿਲਾਂ ਸਾਰੇ ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਨੇ ਮਾਤਾ ਸਰਸਵਤੀ ਦੀ ਆਰਤੀ ਕੀਤੀ | ਇਸ ਤੋ ਬਾਅਦ ਸਰਸਵਤੀ ਮਾਤਾ ਦਾ ਗੁਣਗਾਨ ਅਤੇ ਨਾਲ ਹੀ ਮੰਗਲਾਚਰਣ ਦਾ ਵੀ ਉਚਾਰਣ ਕੀਤਾ ਗਿਆ | ਇਸ ਉਪਰੰਤ ਕਾਲਜ ਦੇ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ 'ਤੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਮੀਨਾ, ਮੈਡਮ ਮਨਮੀਤ, ਮੈਡਮ ਰਜਨੀ ਅਤੇ ਕਾਲਜ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |


Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਗਲੂਆ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ <br/> ਅਗਲੀ ਖ਼ਬਰ ਮਾਨਸਿਕ ਸੰਤਾਪ ਹੰਢਾ ਰਹੇ ਹਨ ਨੀਮ ਪਹਾੜੀ ਖ਼ਿੱਤੇ ਦੇ ਕਿਸਾਨ <br/>
Ad Position 24