23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰਦੁਆਰਾ ਨਾਨਕਸਰ ਗਲੂਆ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ <br/>

Ad Position 21
No active advertisement
ਅਜੀਤ ਡੈਸਕ 26-01-2026
ਸੁਖਸਾਲ/ਸੰਤੋਖਗੜ੍ਹ, 25 ਜਨਵਰੀ (ਧਰਮ ਪਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਅਤੇ ਬਸੰਤ ਪੰਚਮੀ ਦੀ ਸੰਗਤ ਨੂੰ ਸਮਰਪਿਤ ਇੱਕ ਗੁਰਮਤਿ ਸਮਾਗਮ ਐਤਵਾਰ ਨੂੰ ਊਨਾ ਦੇ (ਹਿਮਾਚਲ ਪ੍ਰਦੇਸ਼) ਵਾਰਡ ਨੰਬਰ 3 ਗਲੂਆ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸੰਗਤ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਿਹਾਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਲਈ 15 ਜਨਵਰੀ ਨੂੰ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਸਵੇਰੇ 9 ਵਜੇ ਪਾਏ ਗਏ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਵਿਚ ਵੱਖ-ਵੱਖ ਰਾਗੀ ਜਥਿਆਂ, ਸੰਤ ਮਹਾਂਪੁਰਸ਼ ਭਾਈ ਬਲਵਿੰਦਰ ਸਿੰਘ, ਭਾਈ ਅਨਿਲ ਸਿੰਘ, ਭਾਈ ਬੇਅੰਤ ਸਿੰਘ, ਗੋਪਾਲ ਸਿੰਘ ਬਾਲੀਵਾਲ, ਭਾਈ ਹਰਦੀਪ ਸਿੰਘ, ਭਾਈ ਅਮਰ ਸਿੰਘ, ਭਾਈ ਓਾਕਾਰ ਚੰਦ, ਭਾਈ ਇਕਬਾਲ ਸਿੰਘ ਅਤੇ ਹੋਰ ਜਥਿਆਂ ਨੇ ਕਥਾ ਕੀਰਤਨ ਅਤੇ ਉਪਦੇਸ਼ ਦੇ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਸ਼ ਵੰਸ਼ ਬਾਬਾ ਸਰਬਜੋਤ ਸਿੰਘ ਜੀ ਬੇਦੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਧਾਰਮਿਕ ਸਥਾਨਾਂ 'ਤੇ ਲੈ ਕੇ ਜਾਣਾ ਚਾਹੀਦਾ ਹੈ, ਧਾਰਮਿਕ ਸਿੱਖਿਆ ਦੇ ਨਾਲ-ਨਾਲ ਬੱਚੇ ਸੰਸਕਾਰੀ ਅਤੇ ਆਗਿਆਕਾਰੀ ਬਣਨਗੇ | ਉਨ੍ਹਾਂ ਕਿਹਾ ਕਿ ਸਾਨੂੰ ਬਜ਼ੁਰਗਾਂ ਦੀ ਸੇਵਾ ਵੱਲ ਧਿਆਨ ਦੇਣਾ ਚਾਹੀਦਾ ਹੈ, ਬਜ਼ੁਰਗਾਂ ਦੀ ਸੇਵਾ ਕਰਨਾ ਹੀ ਸਹੀ ਅਰਥਾਂ ਵਿਚ ਸੱਚੀ ਸੇਵਾ ਹੈ | ਉਨਾਂ ਕਿਹਾ ਕਿ ਸਾਨੂੰ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਬਾਬਾ ਅਮਨਦੀਪ ਸਿੰਘ, ਬਾਬਾ ਸੁਰਿੰਦਰ ਸਿੰਘ, ਹਰਪਾਲ ਸਿੰਘ ਕੋਟਲਾ, ਜੋਗਮਨ ਸਿੰਘ, ਸੁਖਵਿੰਦਰ ਸਿੰਘ, ਕੈਪਟਨ ਜਗਤਾਰ ਸਿੰਘ, ਜੈਲ ਸਿੰਘ, ਗੁਰਦਿਆਲ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਅਜੈਬ ਸਿੰਘ, ਪਰਮਜੀਤ ਸਿੰਘ, ਗੁਰਚੈਨ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਸਿੰਘ, ਰਸ਼ਬੀਰ ਸਿੰਘ, ਮਹਿੰਦਰਪਾਲ ਸਿੰਘ, ਚੰਨਣ ਸਿੰਘ, ਗੁਰਨਾਮ ਸਿੰਘ, ਜਸਵੀਰ ਸਿੰਘ, ਜਸਵੀਰ ਸਿੰਘ ਆਦਿ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਸਰਬਜੋਤ ਸਿੰਘ ਬੇਦੀ, ਸੰਤਾਂ ਮਹਾਂਪੁਰਸ਼ਾਂ ਅਤੇ ਵਲੰਟੀਅਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਦਫ਼ਤਰ ਰੋਪੜ ਵਿਚ ਸੰਗਠਨਾਤਮਕ ਮਜ਼ਬੂਤੀ ਨੂੰ ਲੈ ਕੇ ਮੀਟਿੰਗ <br/> ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਤੇ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24