23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰੂਪਨਗਰ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ 2027 ਵਿਚ ਕਾਂਗਰਸ ਜਿੱਤੇਗੀ- ਸੂਰਜ ਸਿੰਘ ਠਾਕੁਰ <br/>

Ad Position 21
No active advertisement
ਅਜੀਤ ਡੈਸਕ 26-01-2026
ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਕਾਂਗਰਸ ਭਵਨ ਰੂਪਨਗਰ ਵਿਚ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਸੂਰਜ ਸਿੰਘ ਠਾਕੁਰ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਰੂਪਨਗਰ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ਕਾਂਗਰਸ ਪਾਰਟੀ ਭਾਰੀ ਮਾਰਜਨ ਨਾਲ ਜਿੱਤੇਗੀ | ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਖ਼ਾਸ ਤੌਰ 'ਤੇ ਹਾਜ਼ਰ ਰਹੇ | ਸੂਰਜ ਸਿੰਘ ਠਾਕੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸੀ ਵਰਕਰਾਂ 'ਤੇ ਬਣਾਏ ਜਾ ਰਹੇ ਝੂਠੇ ਕੇਸਾਂ ਦੀ ਤਿੱਖੀ ਨਿੰਦਾ ਕੀਤੀ ਅਤੇ ਕਿਹਾ ਕਿ ਕਾਂਗਰਸ ਵਰਕਰਾਂ ਨੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ, ਇਸ ਲਈ ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਨੇ ਪਾਰਟੀ ਦੇ ਉਨ੍ਹਾਂ ਅਹੁਦੇਦਾਰਾਂ ਨੂੰ ਵੀ ਕੜੀ ਤਾੜਨਾ ਕੀਤੀ ਜੋ ਮੀਟਿੰਗਾਂ ਤੋਂ ਗ਼ੈਰਹਾਜ਼ਰ ਰਹਿੰਦੇ ਹਨ | ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਲੋਕ ਆਪ ਸਰਕਾਰ ਦੀਆਂ ਵਧੀਕੀਆਂ ਅਤੇ ਗ਼ਲਤ ਨੀਤੀਆਂ ਤੋਂ ਤੰਗ ਆਏ ਹੋਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹੇ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਪੰਜਾਬ ਦੇ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾ ਰਹੀ ਹੈ ਪਰ ਸਰਕਾਰ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ | ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਜੇਤੂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਸੂਰਜ ਸਿੰਘ ਠਾਕੁਰ ਵਲੋਂ ਸਨਮਾਨਿਤ ਕੀਤਾ ਗਿਆ | ਠਾਕੁਰ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਇਸ ਸਫਲ ਮੀਟਿੰਗ ਲਈ ਸ਼ਲਾਘਾ ਕੀਤੀ ਅਤੇ ਯੂਥ ਕਾਂਗਰਸ ਦੇ ਮੈਂਬਰਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਸੂਰਜ ਸਿੰਘ ਠਾਕੁਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਜ਼ਿਲ੍ਹੇ ਵਿਚ ਲਗਭਗ 90 ਫੀਸਦੀ ਸੰਗਠਨਕ ਮੀਟਿੰਗਾਂ ਪੂਰੀਆਂ ਕਰ ਚੁੱਕੀ ਹੈ ਅਤੇ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਇੱਕਜੁੱਟ ਹੋ ਕੇ ਤਿਆਰ ਰਹਿਣ ਲਈ ਕਿਹਾ | ਉਨ੍ਹਾਂ ਕਿਹਾ ਕਿ ਲੋਕਾਂ 'ਤੇ ਹੋ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਕਾਂਗਰਸ ਵਰਕਰ ਮਜ਼ਬੂਤੀ ਨਾਲ ਖੜ੍ਹੇ ਹਨ | ਅੰਤ ਵਿਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਰਜ ਸਿੰਘ ਠਾਕੁਰ ਅਤੇ ਰਾਣਾ ਕੇ.ਪੀ. ਸਿੰਘ ਦਾ ਸਵਾਗਤ ਕੀਤਾ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਮੀਟਿੰਗ ਵਿਚ ਦਿੱਤੇ ਏਜੰਡੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਭਰੋਸਾ ਦਿੱਤਾ | ਵੱਡੀ ਮੀਟਿੰਗ ਦੀ ਸਟੇਜ ਸਕੱਤਰ ਭੂਮਿਕਾ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਹਿਸਕੀ ਨੇ ਨਿਭਾਈ | ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਮੇਸ਼ ਗੋਇਲ, ਅਸ਼ੋਕ ਵਾਹੀ ਪ੍ਰਧਾਨ ਨਗਰ ਕੌਂਸਲ, ਕੌਂਸਲਰ ਰਜੇਸ਼ ਕੁਮਾਰ, ਪੌਮੀ ਸੋਨੀ, ਮੋਹਿਤ ਸ਼ਰਮਾ, ਨਗਰ ਕੌਂਸਲ ਨੰਗਲ ਤੇ ਅਨੰਦਪੁਰ ਸਾਹਿਬ ਤੋਂ ਕੌਂਸਲਰ, ਰਾਜੇਸ਼ਵਰ ਲਾਲੀ, ਅਵਨੀਸ਼ ਮੋਦਗਿਲ, ਪ੍ਰੇਮ ਸਿੰਘ ਡੱਲਾ, ਸ਼ਿਵ ਦਿਆਲ, ਹਰਪ੍ਰੀਤ ਸਿੰਘ, ਹਿਮਾਂਸ਼ੂ ਟੰਡਨ, ਰਮੇਸ਼ ਦਸਗਰਾਈਾ, ਹਰਬੰਸ ਮਹੰਦਲੀ, ਕਮਲ ਜੋੜੀ, ਪਿਆਰੇ ਲਾਲ ਜਸਵਾਲ, ਰਾਣਾ ਰਵਨੀਤ, ਲਖਵੰਤ ਹਿਰਦਾਪੁਰ, ਕਾਕੂ ਚੌਧਰੀ, ਡਾ. ਬਿੰਦੂ, ਜਗਮੋਹਨ ਸਰਪੰਚ, ਦੀਪਕ ਧੀਮਾਨ, ਇੰਦਰਪ੍ਰੀਤ ਮਾਹਲ, ਇਸ਼ਪ੍ਰੀਤ ਸਿੰਘ, ਭੁਪਿੰਦਰ ਸਿੰਘ

Ad Position 22
No active advertisement
ਪਿਛਲੀ ਖ਼ਬਰ ਲਾਲਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਜਾਰੀ <br/> ਅਗਲੀ ਖ਼ਬਰ ਟਰੈਕ 'ਤੇ ਮਲਬਾ ਆਉਣ ਕਾਰਨ ਨੰਗਲ ਭਾਖੜਾ ਡੈਮ ਰੇਲ ਸੇਵਾ ਢੱਪ <br/>
Ad Position 24