ਨੂਰਪੁਰ ਬੇਦੀ, 25 ਜਨਵਰੀ (ਵਿੰਦਰਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਹੁਣ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ | ਜਿਸ ਤਹਿਤ ਪਿੰਡਾਂ ਵਿਚ ਨਸ਼ਿਆਂ ਦੇ ਕੋਹੜ ਨੂੰ ਜੜੋਂ੍ਹ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਜਵਾਨੀ ਬਚਾਉਣ ਲਈ ਪੂਰੀ ਤਰਾਂ ਵਚਨਬੱਧ ਹੈ | ਉਨਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਆਪਣਾ ਕੰਮ ਕਰ ਰਹੇ, ਪਰ ਇਹ ਜੰਗ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ | ਇਸ ਲਈ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਹੋਰ ਸਾਰਥਿਕ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਤੇ ਬਿਨਾਂ ਕਿਸੇ ਡਰ ਤੋ ਅੱਗੇ