07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜ਼ਿਲ੍ਹਾ ਵਾਸੀ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸ਼ਟਰੇਸ਼ਨ ਕਰਵਾਉਣ- ਡੀ. ਸੀ. <br/>

Ad Position 21
No active advertisement
ਅਜੀਤ ਡੈਸਕ 31-01-2026
ਰੂਪਨਗਰ, 30 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਸ੍ਰੀ ਡਚਲਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ''ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈੱਸਟ ਮੁਫ਼ਤ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ | ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਲ ਹਨ | ਇਸ ਸਕੀਮ ਅਧੀਨ ਸ਼ਾਮਲ ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਾਉਣ ਲਈ ਹਰ ਪਿੰਡ 'ਚ ਕੈਂਪ ਲਾਏ ਜਾਣਗੇ ਤੇ ਕਾਮਨ ਸਰਵਿਸ ਸੈਂਟਰਾਂ 'ਤੇ ਵੀ ਬਿਨਾਂ ਕਿਸੇ ਫੀਸ ਦੇ ਕਾਰਡ ਬਣਾਏ ਜਾਣਗੇ | ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਆਧਾਰ ਕਾਰਡ ਤੇ ਵੋਟਰ ਕਾਰਡ, ਜਦਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਮਾਤਾ ਜਾਂ ਪਿਤਾ ਦਾ ਵੋਟਰ ਕਾਰਡ ਲਾਜ਼ਮੀ ਹੋਵੇਗਾ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐੱਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐੱਸ.ਡੀ.ਐੱਮ. ਮੋਰਿੰਡਾ ਗੁਰਦੇਵ ਸਿੰਘ ਧੰਮ, ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਡਾ. ਸੰਜੀਵ ਗੌਤਮ, ਯੂਥ ਪ੍ਰਧਾਨ ਚੇਤਨ ਕਾਲੀਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੈਣੀਮਾਜਰਾ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਨੰਗਲ-ਭਾਖੜਾ ਮੁੱਖ ਮਾਰਗ 'ਤੇ ਦਿਨ ਦਿਹਾੜੇ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ <br/>
Ad Position 24