07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਕਾਰੀ ਹਾਈ ਸਕੂਲ ਨਾਨਗਰਾਂ ਵਿਖੇ ਈਕੋ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 31-01-2026
ਸੁਖਸਾਲ, 30 ਜਨਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਨਾਨਗਰਾਂ ਵਿਖੇ ਮੁੱਖ ਅਧਿਆਪਕ ਨਰੇਸ਼ ਕੁਮਾਰ ਦੀ ਅਗਵਾਈ ਹੇਠ ਇਕ ਰੋਜ਼ਾ ਈਕੋ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਨ ਦੀ ਸੁਰੱਖਿਆ ਬਾਰੇ ਜਾਣਕਾਰੀ ਦੇਣਾ ਸੀ | ਇਸ ਮੌਕੇ ਰਿਟਾਇਰ ਅਧਿਆਪਕ ਰਾਮ ਪਾਲ ਨੇ ਰਿਸੋਰਸ ਪਰਸਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਪ੍ਰਕਿਰਤੀ ਸੰਭਾਲ, ਸਫ਼ਾਈ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੰਕਲਪ ਲਿਆ | ਮੁੱਖ ਅਧਿਆਪਕ ਨਰੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾਲ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਸਮਾਜ ਵਿਚ ਚੰਗਾ ਸੁਨੇਹਾ ਦੇ ਸਕਦੇ ਹਨ | ਇਸ ਮੌਕੇ ਸਕੂਲ ਸਟਾਫ਼ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ | ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਭਰੋਸਾ ਦਿਵਾਇਆ ਗਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਮੈਡਮ ਅੰਜਨਾ, ਗਣੇਸ਼ ਕੁਮਾਰ, ਸੁਰੇਸ਼ ਕੁਮਾਰ, ਹਰਦੀਪ ਸਿੰਘ, ਸੁਭਾਸ਼ ਚੰਦ, ਪੂਜਾ ਕੁਮਾਰੀ, ਪੂਨਮ ਰਾਣੀ, ਵੰਦਨੀ ਅਸਵਾਲ, ਕਮਲਾ ਦੇਵੀ ਤੇ ਸੁਸ਼ਮਾ ਰਾਣੀ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਹਿਰਦਾਪੁਰ ਵਿਖੇ ਕੁਸ਼ਟ ਰੋਗ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਵਲੋਂ ਰਾਹੁਲ ਖੁੱਲਰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ <br/>
Ad Position 24