ਸ੍ਰੀ ਕੀਰਤਪੁਰ ਸਾਹਿਬ, 31 ਜਨਵਰੀ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਪੰਜਾਬੀ ਸਾਹਿਤ ਜਗਤ ਦੇ ਨਾਮੀ ਸਾਹਿੱਤਕਾਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਤੋਂ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਸੇਵਾਮੁਕਤ ਹੋਏ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (83) ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਅਸਥ ਘਾਟ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਦੱਸਣਯੋਗ ਹੈ ਕਿ ਬੀਤੇ ਦਿਨ ਸੰਖੇਪ ਬਿਮਾਰੀ ਤੋਂ ਬਾਅਦ ਉਹ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਪ੍ਰੋ: ਬਾਗ਼ੀ ਇੱਕ ਇਨਸਾਨ ਨਹੀਂ ਸਗੋਂ ਇੱਕ ਸੰਸਥਾ ਵਜੋਂ ਕੰਮ ਕਰਦੇ ਸਨ | ਉਨ੍ਹਾਂ ਹਮੇਸ਼ਾ ਗ਼ਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਗੱਲ ਕੀਤੀ ਜਿਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਦੀਆਂ ਰਚਨਾਵਾਂ ਕਾਬਲੇ ਤਾਰੀਫ਼ ਸੀ ਅਤੇ ਅਧਿਆਪਨ ਦੇ ਪੇਸ਼ੇ ਰਾਹੀਂ ਲੱਖਾਂ ਲੋਕਾਂ ਦਾ ਜੀਵਨ ਸੁਧਾਰਿਆ | ਪਰਿਵਾਰਿਕ ਮੈਂਬਰਾਂ ਮੁਤਾਬਿਕ ਪ੍ਰੋ: ਬਾਗ਼ੀ ਨਮਿਤ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਨ ਰੂਪਨਗਰ ਵਿਖੇ 8 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗੀ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਹਰਵੀਰ ਕੌਰ, ਪੁੱਤਰ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਫ਼ਤਿਹ ਸਿੰਘ, ਆਈ.ਪੀ.ਐਸ. ਅਧਿਕਾਰੀ ਕੁਲਛਿੰਦਰ ਸਿੰਘ, ਗੁਰਚਰਨ ਸਿੰਘ ਕੈਨੇਡਾ, ਦਵਿੰਦਰ ਪਾਲ, ਪਰਮਿੰਦਰ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ, ਗਗਨਦੀਪ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਹਰਬੰਸ ਕੌਰ, ਕੁਲਦੀਪ ਕੌਰ, ਗੁਰਵੀਰ ਕੌਰ, ਜ਼ਸਵਿੰਦਰ ਕੌਰ, ਸ਼ਿਮਰਤ ਕੌਰ, ਰਵਨੀਤ ਕੌਰ, ਰੋਜ਼ਲੀਨ ਕੌਰ, ਜਪਲੀਨ ਕੌਰ, ਜ਼ਸਨਦੀਪ ਸਿੰਘ, ਗੁੰਜਨਦੀਪ ਸਿੰਘ, ਬਲਦੇਵ ਸਿੰਘ, ਡਾ. ਸ਼ਵਿੰਦਰ ਕੌਰ, ਬਲਵਿੰਦਰ ਸਿੰਘ, ਕੰਵਰਜੀਤ ਸਿੰਘ, ਹਰਮਨ ਸਿੰਘ, ਵਿਸ਼ਾਲ ਸ਼ਰਮਾ, ਹਰਭਜਨ ਸਿੰਘ ਜ਼ੋਗੀ, ਫਕੀਰ ਚੰਦ, ਗੁਰਵਿੰਦਰ ਸਿੰਘ, ਭਰਪੂਰ ਸਿੰਘ ਭੂਰੇ ਦੇ ਢਾਬੇ ਵਾਲੇ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਿਕ ਮੈਂਬਰ ਹਾਜ਼ਰ ਸਨ |