05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸੀ ਦੇ ਨਿਕਾਸੀ ਨਾਲੇ ਦੇ ਨਿਰਮਾਣ ਵਾਸਤੇ ਦਿੱਤੀ 5 ਲੱਖ ਰੁਪਏ ਦੀ ਗਰਾਂਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਨੂਰਪੁਰ ਬੇਦੀ, 31 ਜਨਵਰੀ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਪਿੰਡ ਬਸੀ ਦੀ ਗ੍ਰਾਮ ਪੰਚਾਇਤ ਨੂੰ ਨਿਕਾਸੀ ਨਾਲੇ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ, ਜਿਸ ਨਾਲ ਪਿੰਡ ਦੀ ਸਫ਼ਾਈ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਹੱਲ ਹੋਵੇਗਾ | ਗਰਾਂਟ ਰਾਸ਼ੀ ਦਾ ਅਧਿਕਾਰਤ ਪੱਤਰ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ ਵਲੋਂ ਸਾਂਝੇ ਤੌਰ 'ਤੇ ਪੰਚਾਇਤ ਨੂੰ ਸੌਂਪਿਆ ਗਿਆ | ਇਸ ਮੌਕੇ 'ਤੇ ਸਤਨਾਮ ਸਿੰਘ ਨਾਗਰਾ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਹਮੇਸ਼ਾ ਹੀ ਜਨਤਾ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇਣ ਵਾਲੇ ਨੇਤਾ ਹਨ, ਉਨ੍ਹਾਂ ਵਲੋਂ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਹਰ ਪਿੰਡ ਲਈ ਵਿਕਾਸ ਕਾਰਜ ਮਨਜ਼ੂਰ ਕਰਵਾਏ ਜਾ ਰਹੇ ਹਨ, ਜੋ ਉਨ੍ਹਾਂ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦੀ ਸਰਗਰਮ ਅਗਵਾਈ ਸਦਕਾ ਹਲਕੇ ਵਿਚ ਸੜਕਾਂ, ਪਾਣੀ ਨਿਕਾਸੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ | ਉਨ੍ਹਾਂ ਦੱਸਿਆ ਕਿ ਨਿਕਾਸੀ ਨਾਲੇ ਦੇ ਨਿਰਮਾਣ ਨਾਲ ਵਰਖਾ ਅਤੇ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ, ਜਿਸ ਨਾਲ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਹੋਵੇਗਾ ਅਤੇ ਪਿੰਡ ਦੀ ਸਫ਼ਾਈ ਨਾਲ ਨਾਲ ਜੀਵਨ-ਮਿਆਰ ਵਿਚ ਵੀ ਸੁਧਾਰ ਆਵੇਗਾ | ਪਿੰਡ ਬਸੀ ਦੀ ਪੰਚਾਇਤ ਵਲੋਂ ਇਸ ਗਰਾਂਟ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੁਰਿੰਦਰ ਸਿੰਘ, ਗੱਜਣ ਸਿੰਘ ਗਰੇਵਾਲ, ਗੁਰਚੇਤ ਸਿੰਘ ਨੰਬਰਦਾਰ, ਧਰਮ ਸਿੰਘ, ਜਗੀਰ ਸਿੰਘ, ਫੰੁਮਣ ਸਿੰਘ ਸੈਣੀ, ਸਰਬਜੀਤ ਸਿੰਘ ਗਰੇਵਾਲ, ਦਿਲਾਵਰ ਸਿੰਘ ਸਹੋਤਾ, ਨਰਿੰਦਰ ਸਿੰਘ ਗਰੇਵਾਲ, ਗੁਰਬਖ਼ਸ਼ ਸਿੰਘ ਸੈਣੀ, ਸੋਹਣ ਸਿੰਘ ਸੈਣੀ, ਕੇਸਰ ਸਿੰਘ, ਨਿਰੰਜਨ ਸਿੰਘ ਸਹੋਤਾ, ਸਿੰਗਰਾ ਸਿੰਘ ਗਰੇਵਾਲ, ਕੁਲਦੀਪ ਸਿੰਘ, ਪਰਮਜੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬੈਂਸ , ਹਰਦੇਵ ਸਿੰਘ ਬੈਂਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੋਹੜ ਰੋਗ ਵਿਰੋਧੀ ਦਿਹਾੜੇ 'ਤੇ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਦੀ ਭਾਰੀ ਕਿੱਲਤ <br/>
Ad Position 24