ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਸਿਵਲ ਸਰਜਨ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ 'ਤੇ ਸਥਾਨਕ ਸਰਕਾਰੀ ਹਸਪਤਾਲ 'ਚ ਮਨਾਏ ਵਿਸ਼ਵ ਕੋਹੜ ਰੋਗ ਵਿਰੋਧੀ ਦਿਹਾੜੇ ਦੌਰਾਨ ਐਸ. ਐਮ. ਓ. ਡਾ. ਆਨੰਦ ਘਈ ਨੇ ਕਿਹਾ ਕਿ ਕੋਹੜ ਰੋਗ ਪੂਰੀ ਤਰ੍ਹਾਂ ਸਹੀ ਹੋ ਸਕਦਾ ਹੈ, ਜੇਕਰ ਵਕਤ ਸਿਰ ਇਲਾਜ ਸ਼ੁਰੂ ਹੋ ਸਕੇ, ਉਨ੍ਹਾਂ ਕਿਹਾ ਕਿ ਕੋਹੜ ਰੋਗ ਨਾਲ ਪੀੜਤ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਮਾਜ ਨੂੰ ਇਸ ਰੋਗ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਤੋਂ ਉੱਪਰ ਉੱਠਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਹੜ ਰੋਗ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਮੁਫ਼ਤ ਮਿਲਦੀ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਚਮੜੀ 'ਤੇ ਸੁੰਨਪਨ, ਦਾਗ਼ ਜਾਂ ਹੋਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਪੁੱਜਕੇ ਇਲਾਜ ਕਰਵਾਉਣ ਨੂੰ ਤਰਜੀਹ ਦੇਣ |