ਭਰਤਗੜ੍ਹ, 31 ਜਨਵਰੀ (ਜਸਬੀਰ ਸਿੰਘ ਬਾਵਾ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਸ਼੍ਰੋ. ਗੁ. ਪ੍ਰੰ. ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ 'ਚ ਅੱਜ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਸਹਾ. ਡਾ. ਬੀਬੀ ਸਤਵੰਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੇ ਨਿਰਦੇਸ਼ਾਂ 'ਤੇ ਪਿ੍ੰ. ਸਰਬਜੀਤ ਸਿੰਘ ਦੀ ਰਹਿਨੁਮਾਈ ਵਿਚ ਕਰਵਾਏ ਮੈਗਾ ਉਲੰਪਿਕ ਕਮਬਟ 2025 ਦੌਰਾਨ ਤੀਜੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਤੀਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੀਖਿਆ ਦੌਰਾਨ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਸੌਂਪੇ ਗਏ | ਇਸ ਮੌਕੇ ਅਧਿਆਪਕਾ ਪਵਨਪ੍ਰੀਤ ਕੌਰ, ਨਰਿੰਦਰ ਕੌਰ ਸਮੇਤ ਅਧਿਆਪਕ ਹਾਜ਼ਰ ਸਨ |