05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਤਾ ਕੁਸਮ ਕੌਰ ਕੈਰੋਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਕੀਰਤਪੁਰ ਸਾਹਿਬ, 31 ਜਨਵਰੀ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਪੰਜਾਬ ਸਰਕਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਤਿਕਾਰਯੋਗ ਮਾਤਾ ਕੁਸਮ ਕੌਰ ਕੈਰੋਂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੀਆਂ ਅਸਥੀਆਂ ਅੱਜ ਪਰਿਵਾਰਿਕ ਮੈਂਬਰ ਅਤੇ ਸਾਕ ਸਬੰਧੀ ਜਲ ਪ੍ਰਵਾਹ ਕਰਨ ਲਈ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਵਿਖੇ ਪਹੁੰਚੇ | ਇੱਥੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਕੁਸਮ ਕੌਰ ਕੈਰੋਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਦੌਰਾਨ ਗ੍ਰੰਥੀ ਸਿੰਘ ਵਲੋਂ ਅਸਥਘਾਟ ਉੱਤੇ ਅਰਦਾਸ ਕਰਨ ਉਪਰੰਤ ਅਸਤੀਆਂ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਕੈਰੋਂ, ਉਦੇਪ੍ਰਤਾਪ ਸਿੰਘ ਕੈਰੋਂ, ਕੁਸ਼ਲ ਢਿੱਲੋ, ਦਿਲ ਸ਼ੇਰ ਸਿੰਘ ਕੈਰੋਂ, ਸੁਰਸੰਦੀਪ ਸਿੰਘ ਕੈਰੋਂ, ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ, ਮਨਜਿੰਦਰ ਸਿੰਘ ਧੁੰਨਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਸ਼ਹਿਰੀ ਅਕਾਲੀ ਦਲ ਪੁਨਰ ਸੁਰਜੀਤ, ਮੈਨੇਜਰ ਅਮਰਜੀਤ ਸਿੰਘ ਜਿੰਦਵਾੜੀ ਸਮੇਤ ਪਰਿਵਾਰਕ ਮੈਂਬਰ ਅਤੇ ਸਾਕ ਸਬੰਧੀ ਮੌਜੂਦ ਸਨ |





31ਆਰਪੀਆਰ18

ਮਾਤਾ ਕੁਸਮ ਕੌਰ ਕੈਰੋਂ ਦੀਆਂ ਅਸਤੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਸਤਘਾਟ ਉੱਤੇ ਅਰਦਾਸ ਕਰਦੇ ਹੋਏ ਗ੍ਰੰਥੀ ਸਿੰਘ | ਤਸਵੀਰ: ਬੀਰ ਅੰਮਿ੍ਤਪਾਲ ਸਿੰਘ ਸਨੀ







Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਦਾ ਜਵਾਬ ਨਾ ਮਿਲਣ 'ਤੇ ਸਾਬਕਾ ਵਿਧਾਇਕ ਸੰਦੋਆ ਵਲੋਂ ਨਗਰ ਕੌਂਸਲ ਪ੍ਰਧਾਨ ਨੂੰ ਮੰਗ-ਪੱਤਰ <br/> ਅਗਲੀ ਖ਼ਬਰ ਪ੍ਰੀਖਿਆ ਦੌਰਾਨ ਅੱਵਲ ਰਹੇ ਬੱਚੇ ਸਨਮਾਨਿਤ
Ad Position 24