05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਸ੍ਰੀ ਅਨੰਦਪੁਰ ਸਾਹਿਬ, 31 ਜਨਵਰੀ (ਜੇ ਐਸ ਨਿੱਕੂਵਾਲ)-ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਕਿਲ੍ਹਾ ਫ਼ਤਿਹਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਇਆ ਗਿਆ | ਸਾਰਿਆਂ ਤੋਂ ਪਹਿਲਾਂ ਮਾਤਾ ਭਾਗ ਕੌਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਰਜਿੰਦਰ ਸਿੰਘ ਰਾਹੀ, ਬੀਬੀ ਜਤਿੰਦਰ ਕੌਰ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਮੌਕੇ ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਵਲੋਂ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਠੇਕੇਦਾਰ ਗੁਰਨਾਮ ਸਿੰਘ, ਮਨਮੋਹਨ ਸਿੰਘ, ਕਰਨੈਲ ਸਿੰਘ ਬਜਰੂੜ, ਜਸਵਿੰਦਰ ਸਿੰਘ, ਬਲਵੀਰ ਸਿੰਘ, ਡਾਕਟਰ ਮਨਦੀਪ ਸਿੰਘ, ਜਸਪਾਲ ਸਿੰਘ, ਓਾਕਾਰ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ ਬਾਸੋਵਾਲ, ਹਰਪ੍ਰੀਤ ਸਿੰਘ ਜੱਸਲ, ਮਨਪ੍ਰੀਤ ਸਿੰਘ ਭਸੀਨ, ਸੁਰਿੰਦਰ ਸਿੰਘ ਸੰਧੂ, ਅਮਰਦੀਪ ਸਿੰਘ ਸੰਧੂ, ਜਸਪ੍ਰੀਤ ਸਿੰਘ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਜਸਵਿੰਦਰ ਕੌਰ ਸੱਗੂ, ਬੀਬੀ ਬਲਬੀਰ ਕੌਰ, ਬੀਬੀ ਤਰਨਜੀਤ ਕੌਰ, ਗੁਰਦੀਪ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਤ੍ਰਯੋਦਸ਼ੀ ਮਨਾਈ <br/> ਅਗਲੀ ਖ਼ਬਰ ਪੀ. ਐੱਮ. ਸ੍ਰੀ ਕਾਹਨਪੁਰ ਖੂਹੀ ਦੇ ਬੱਚਿਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਕੀਤਾ ਦੌਰਾ <br/>
Ad Position 24