ਰੂਪਨਗਰ, 31 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਪਿੰਡ ਫੂਲ ਖੁਰਦ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਮਹਾਨ ਗੁਰਮਤਿ ਸਮਾਗਮ ਵਿਚ ਪੰਥਕ ਕਵੀ ਭਾਈ ਝਿਰਮਲ ਸਿੰਘ, ਭਾਈ ਸਾਧੂ ਸਿੰਘ, ਭਾਈ ਅੰਮਿ੍ਤਪਾਲ ਸਿੰਘ ਤਾਜ, ਭਾਈ ਗੁਰਮੁਖ ਸਿੰਘ ਨੇ ਅੰਮਿ੍ਤਮਈ ਗੁਰਬਾਣੀ ਦਾ ਕੀਰਤਨ ਕੀਤਾ | ਸੰਤ ਬਾਬਾ ਮੋਹਨ ਸਿੰਘ ਲੰਗਰਾਂ ਵਾਲੇ, ਬਾਬਾ ਸੁਰਜਨ ਸਿੰਘ ਜੀ, ਸੰਤ ਬਾਬਾ ਗੁਰਮੇਲ ਸਿੰਘ ਲੋਹਾਰਾ ਵਾਲੇ, ਸੰਤ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ,ਸੰਤ ਬਾਬਾ ਰਜਨੀਸ਼ ਸਿੰਘ ਨੱਥੂ ਮਾਜਰਾ ਵਾਲੇ, ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ, ਸੰਤ ਬਾਬਾ ਮਨਜੋਤ ਸਿੰਘ ਬਡਰੁੱਖਾਂ ਵਾਲੇ, ਸੰਤ ਬਾਬਾ ਮਨਦੀਪ ਸਿੰਘ ਅਤਰਸਰ ਸਾਹਿਬ ਵਾਲਿਆਂ ਨੇ ਹਾਜ਼ਰੀ ਭਰੀ ਤੇ ਸੰਗਤਾਂ ਨੰੂ ਗੁਰੂ ਜਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬੋਲਦਿਆਂ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਗੁਰੂ ਹਰ ਰਾਏ ਸਾਹਿਬ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੇ ਵਾਤਾਵਰਨ ਪ੍ਰੇਮ ਬਾਰੇ ਵਿਸਥਾਰ ਵਿਚ ਗੱਲ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਚਰਨ ਸਿੰਘ ਭਾਟੀਆ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਮੋਹਣ ਸਿੰਘ ਮੁਹੰਮਦੀਪੁਰ, ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਰਾਜਾ, ਚੌਧਰੀ ਵੈਦ ਪ੍ਰਕਾਸ਼, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ, ਮਨਜੀਤ ਸਿੰਘ ਤੰਬੜ ਅਤੇ ਸੇਵਾ ਸਿੰਘ ਗਿਲਕੋ ਵੈਲੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |