06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਾਬਕਾ ਮੁੱਖ ਮੰਤਰੀ ਚੰਨੀ ਨੇ ਚੱਢਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਂਸਦ ਹਲਕਾ ਜਲੰਧਰ ਅੱਜ ਪਰਮਜੀਤ ਸਿੰਘ ਚੱਢਾ ਦੇ ਬੇਵਕਤੀ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਨੇੜੇ ਗ੍ਰਹਿ ਵਿਖੇ ਪੁੱਜੇ ਅਤੇ ਚੱਢਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਚੱਢਾ ਪਰਿਵਾਰ ਵਲੋਂ ਸਮਾਜ ਅਤੇ ਧਾਰਮਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾਂ ਕੀਤੀ ਅਤੇ ਕਿਹਾ ਕਿ ਪਰਮਜੀਤ ਸਿੰਘ ਚੱਢਾ ਦਾ ਬੇਵਕਤੀ ਤੁਰ ਜਾਣਾ ਪਰਿਵਾਰ ਦੇ ਨਾਲ ਨਾਲ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਮੌਕੇ ਸਵ: ਚੱਢਾ ਦੀ ਪਤਨੀ ਪਿ੍ੰਸੀਪਲ ਜਤਿੰਦਰ ਕੌਰ, ਭਰਾ ਇੰਦਰਪਾਲ ਸਿੰਘ ਚੱਢਾ ਡਾਇਰੈਕਟਰ ਓਵਰਸੀਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਪੁੱਤਰ ਚਿਰੰਜੀਵ ਸਿੰਘ ਚੱਢਾ ਤੋਂ ਇਲਾਵਾ ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਕੌਂਸਲਰ ਇੰਦਰਪਾਲ ਸਿੰਘ ਲਾਲੀ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਧੂਵਨ ਸਕੂਲ ਦੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਇਮਤਿਹਾਨ ਵਿਚ ਕਾਮਯਾਬੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ <br/>
Ad Position 24