ਨੂਰਪੁਰ ਬੇਦੀ, 31 ਜਨਵਰੀ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਹੋਇਆਂ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਇਸ ਇਮਤਿਹਾਨ ਵਿਚ ਹਰਸੀਰਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਨਵੀਰ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਤੀਸਰੇ ਸਥਾਨ 'ਤੇ ਮੁਨਤਾਜ ਸਿੰਘ ਅਤੇ ਜਸਮੀਤ ਕੌਰ ਰਹੇ | ਇਸ ਤੋਂ ਇਲਾਵਾ ਨਵਨੀਤ ਕੌਰ ਨੇ ਰੋਪੜ ਜੋਨ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਵਿਸ਼ੇਸ਼ ਮਾਣ ਹਾਸਲ ਕੀਤਾ | ਹੋਰ ਵਿਦਿਆਰਥੀਆਂ ਵਿਚ ਹਰਕੀਰਤ ਸਿੰਘ ਅਤੇ ਗੁਰਪ੍ਰੀਤ ਕੌਰ ਨੂੰ ਵੀ ਉਤਸ਼ਾਹ ਵਧਾਊ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਨੈਤਿਕ ਸਿੱਖਿਆ ਦੇ ਖੇਤਰ ਵਿਚ ਬੱਚਿਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਵਿਦਿਆਰਥੀਆਂ ਦੇ ਸਕੂਲ ਪਹੁੰਚਣ 'ਤੇ ਸਕੂਲ ਚੇਅਰਮੈਨ ਅਮਿੱਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਪਿ੍ੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਕੌਸ਼ਲ ਅਤੇ ਮੈਡਮ ਸੁਰੇਖਾ ਰਾਣਾ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਲਈ ਪ੍ਰੇਰਿਤ ਕੀਤਾ ਗਿਆ |