07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸੁੱਖੋ ਮਾਜਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਧਰਮਵੀਰ ਸਿੰਘ ਮੱਲੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਧੰਨ ਧੰਨ ਮਾਤਾ ਗੁਜਰ ਕੌਰ ਗੁਰਦੁਆਰਾ ਸਾਹਿਬ ਪਿੰਡ ਸੁੱਖੋ ਮਾਜਰਾ ਵਿਖੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਕੁਸ਼ਦੀਪ ਸਿੰਘ ਤੇ ਲਵਦੀਪ ਸਿੰਘ ਸਨੌਰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਨਾਲ ਜੋੜਿਆ ਗਿਆ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗਿਆਨੀ ਸੁਖਮਿੰਦਰ ਸਿੰਘ ਵਲੋਂ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਸਾਡੇ ਗੁਰੂਆਂ ਅਤੇ ਭਗਤਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਸਰਪੰਚ ਬਲਜਿੰਦਰ ਕੌਰ, ਸਾਬਕਾ ਸਰਪੰਚ ਜਗਤਾਰ ਸਿੰਘ, ਕੇਸਰ ਸਿੰਘ ਕੰਧੋਲਾ, ਕੁਲਵੰਤ ਸਿੰਘ, ਪੰਚ ਹਰਦੀਪ ਕੌਰ, ਗੁਲਜਾਰ ਸਿੰਘ, ਕਰਮਜੀਤ ਸਿੰਘ ਬਲਿੰਗ, ਰੁਪਿੰਦਰ ਸਿੰਘ ਫੌਜੀ, ਹੈੱਡ ਗ੍ਰੰਥੀ ਗਿਆਨੀ ਰਣਧੀਰ ਸਿੰਘ, ਗਿਆਨੀ ਜਗਤਾਰ ਸਿੰਘ, ਕੇਸਰ ਸਿੰਘ ਪੂਨੀਆਂ ,ਅਵਤਾਰ ਸਿੰਘ ਸੰਧੂ, ਠੇਕੇਦਾਰ ਜਸਬੀਰ ਸਿੰਘ, ਰਮਨਪ੍ਰੀਤ ਸਿੰਘ ਬਲਿੰਗ, ਲਖਵਿੰਦਰ ਸਿੰਘ, ਸਾਬਕਾ ਪੰਚ ਜਸਪਾਲ ਸਿੰਘ, ਗਿਆਨੀ ਜਰਨੈਲ ਸਿੰਘ, ਸਾਬਕਾ ਪੰਚ ਪਰਮਜੀਤ ਕੌਰ, ਗਿਆਨੀ ਗੁਰਦੀਪ ਸਿੰਘ, ਸਲਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਧੋਲਰਾਂ ਵਿਖੇ ਪਹਿਲਾ ਟਰਾਲੀ ਖਿੱਚ ਮੁਕਾਬਲਾ ਕਰਵਾਇਆ <br/>
Ad Position 24