ਨੂਰਪੁਰ ਬੇਦੀ, 1 ਫਰਵਰੀ (ਹਰਦੀਪ ਸਿੰਘ ਢੀਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮੋਠਾਂ ਪੁਰ, ਥਾਣਾ, ਸਿੰਬਲ ਮਾਜਰਾ ਤੇ ਲਾਸਾੜੀ ਸਮੇਤ ਹੋਰਨਾਂ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ, ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਸਮਾਜਿਕ ਸਮਾਨਤਾ ਅਤੇ ਜਾਤੀ ਭੇਦਭਾਵ ਨੂੰ ਖ਼ਤਮ ਕਰਨ ਲਈ ਉਸ ਵੇਲੇ ਦੇ ਸਮਾਜ ਵਿਚ ਨਵੀਂ ਸੋਚ ਪੈਦਾ ਕੀਤੀ ਸੀ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਦੇ ਲਤਾੜੇ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਬੇਬਾਕੀ ਨਾਲ ਬੁਲੰਦ ਕੀਤਾ ਸੀ ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਗੁਰੂ ਰਵਿਦਾਸ ਬਾਣੀ ਦਾ ਸਿਮਰਨ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਬਲਾਕ ਸੰਮਤੀ ਮੈਂਬਰ ਕਿ੍ਸ਼ਨ ਸਿੰਘ, ਕਸ਼ਮੀਰ ਸਿੰਘ ਮੋਠਾਂਪੁਰ ਸਰਪੰਚ ਰਣਜੀਤ ਸਿੰਘ ਮੋਠਾਂਪੁਰ, ਭਜਨ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ