ਰੂਪਨਗਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>
ਅਜੀਤ ਡੈਸਕ
02-02-2026
ਰੂਪਨਗਰ, 1 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਗੁਰੂ ਰਵਿਦਾਸ ਜੀ ਦਾ 649 ਵਾਂ ਪ੍ਰਕਾਸ਼ ਦਿਹਾੜਾ ਰੂਪਨਗਰ ਜ਼ਿਲੇ੍ਹ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਕਲਾਇਆ ਗਿਆ | ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਚੱਲਣ ਪੇ੍ਰਰਨਾ ਦਿੱਤੀ | ਪ੍ਰਕਾਸ਼ ਦਿਹਾੜਾ ਗੁਰਦੁਆਰਾ ਕੋਟਲਾ ਨਿਹੰਗ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਰਾਗੀ ਜਥਾ ਭਾਈ ਹਰਪ੍ਰੀਤ ਸਿੰਘ, ਕਥਾਵਾਚਕ ਗਿਆਨੀ ਪਵਿੱਤਰ ਸਿੰਘ, ਢਾਡੀ ਭਾਈ ਹਰਭਜਨ ਸਿੰਘ ਜੰਗਪੁਰਾ ਅਤੇ ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਦੇ ਬੀਬੀਆਂ ਦੇ ਜਥੇ ਨੇ ਕੀਰਤਨ ਅਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀਂ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਦਲਜੀਤ ਕੌਰ, ਸਰਪੰਚ ਬਲਵਿੰਦਰ ਕੌਰ, ਲਖਵੀਰ ਸਿੰਘ ਲੱਖਾ, ਸਾਬਕਾ ਥਾਣੇਦਾਰ ਨਛੱਤਰ ਸਿੰਘ, ਅਮਰਜੀਤ ਸਿੰਘ ਲਾਡੀ, ਗੁਰਪ੍ਰੀਤ ਸਿੰਘ ਜੱਗੀ, ਬਿਕਰਮਜੀਤ ਸਿੰਘ ਲਾਲੀ,ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਨਿਰਮਲ ਸਿੰਘ ਨਿੰਮਾ, ਬਲਜਿੰਦਰ ਸਿੰਘ ਟੋਨੀ, ਐਡਵੋਕੇਟ ਬਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਅਮਰਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਮੁਹੱਲਾ ਚੰਦਰ ਗੜ੍ਹ ਵਿਖੇ ਸਮਾਗਮ
ਗੁਰੂ ਰਵਿਦਾਸ ਧਾਰਮਿਕ ਸਭਾ ਵਲੋਂ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ, ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਰਾਗੀ ਅਤੇ ਸਬਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ, ਪ੍ਰਧਾਨ ਸ ਭਾਗ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸੁਰਜੀਤ ਲਾਲ, ਪੈੱ੍ਰਸ ਜਨਰਲ ਸਕੱਤਰ, ਸੰਦੀਪ ਕੁਮਾਰ ਸਲਾਹਕਾਰ ਗੁਰਦੇਵ ਸਿੰਘ ਬਾਗ਼ੀ, ਮਦਨ ਸਿੰਘ ਬੈਂਸ, ਖ਼ਜ਼ਾਨਚੀ ਹਰਚਰਨ ਸਿੰਘ, ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਵਾਹੀ, ਇੰਦਰਪਾਲ ਸਿੰਘ ਸਤਿਆਲ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲੇ, ਕਥਾਵਾਚਕ ਲਵਪ੍ਰੀਤ ਸਿੰਘ, ਮਨਿੰਦਰਪਾਲ ਸਾਹਨੀ, ਜਗਦੀਸ਼ ਸਿੰਘ ਹਵੇਲੀ, ਗੁਰਮੀਤ ਸਿੰਘ ਰਿੰਕੂ, ਰਾਜੇਸ਼ ਕੁਮਾਰ ਐਮ ਸੀ ਸ਼ਾਮਿਲ ਸਨ |
ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜ ਲਈ ਸਾਂਝ, ਸੇਵਾ ਤੇ ਸਮਾਨਤਾ ਦਾ ਪ੍ਰਤੀਕ- ਵਿਧਾਇਕ ਦਿਨੇਸ਼ ਚੱਢਾ
ਨੂਰਪੁਰ ਬੇਦੀ, ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਵਿਖੇ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ, ਭਗਤੀ ਅਤੇ ਭਾਈਚਾਰਕ ਏਕਤਾ ਦੇ ਮਾਹੌਲ ਵਿਚ ਕਰਵਾਇਆ ਗਿਆ | ਇਸ ਪਵਿੱਤਰ ਸਮਾਗਮ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਸ਼ਰਧਾ ਸਹਿਤ ਨਮਨ ਕੀਤਾ | ਸਮਾਗਮ ਦੌਰਾਨ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਅਤੇ ਉਪਦੇਸ਼ਾਂ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਧਾਰਮਿਕ ਵਿਚਾਰਾਂ ਦੀ ਪ੍ਰੇਰਕ ਸਾਂਝ ਕੀਤੀ ਗਈ, ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਧਾਰਮਿਕ ਵਾਤਾਵਰਨ ਨੇ ਪੂਰੇ ਪਿੰਡ ਨੂੰ ਆਤਮਿਕ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖ ਨੂੰ ਆਪਸੀ ਭਾਈਚਾਰੇ, ਸੇਵਾ ਭਾਵਨਾ ਅਤੇ ਸਮਾਜਿਕ ਬਰਾਬਰੀ ਦਾ ਸੱਚਾ ਰਸਤਾ ਦਿਖਾਉਂਦੀ ਹੈ | ਉਨ੍ਹਾਂ ਆਖਿਆ ਕਿ ਗੁਰੂ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਜਾਤ-ਪਾਤ ਅਤੇ ਭੇਦਭਾਵ ਰਹਿਤ ਸਮਾਜ ਦੀ ਸਥਾਪਨਾ ਦਾ ਸੰਦੇਸ਼ ਦਿੱਤਾ, ਜੋ ਅੱਜ ਦੇ ਸਮੇਂ ਵਿਚ ਹੋਰ ਵੀ ਵੱਧ ਪ੍ਰਸੰਗਿਕ ਹੋ ਗਿਆ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਤੌਰ 'ਤੇ ਸਮਾਜ ਦੇ ਹਰ ਵਰਗ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕ-ਹਿਤਕਾਰੀ ਯੋਜਨਾਵਾਂ ਰਾਹੀਂ ਗੁਰੂ ਰਵਿਦਾਸ ਜੀ ਦੀ ਸੋਚ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨੂੰ ਅਪਣਾਕੇ ਸਮਾਜ ਵਿਚ ਸਾਂਝ, ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ | ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਨਮਾਨ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦੀ ਸੁਚੱਜੀ ਵਿਵਸਥਾ ਵੀ ਕੀਤੀ ਗਈ | ਇਸ ਮੌਕੇ ਭਗਤ ਦੁਰਗਾ ਦਾਸ, ਪ੍ਰਧਾਨ ਸ਼ਿੰਗਾਰਾ ਸਿੰਘ, ਕਿ੍ਸ਼ਨ ਲਾਲ ਹਰਜੀਤ ਹੈਪੀ, ਹਰਦੀਪ ਅਬਿਆਣਾ, ਬਲਦੇਵ ਸਿੰਘ ਏ.ਐਸ.ਆਈ., ਬੁੱਧ ਸਿੰਘ, ਦਰਸ਼ਨ ਸਿੰਘ ਏ.ਐਸ.ਆਈ., ਬੀ.ਡੀ.ਪੀ.ਓ. ਜਰਨੈਲ ਸਿੰਘ, ਪਰਮਜੀਤ ਸਿੰਘ, ਮਾਸਟਰ ਰਾਮਪਾਲ, ਮਾਸਟਰ ਪਾਲ ਸਿੰਘ, ਸ਼ਿੰਗਾਰਾ ਸਿੰਘ, ਰਤਨ ਸਿੰਘ, ਬਿੱਲਾ ਸਿੰਘ, ਜੈਲਦਾਰ ਪੰਮਾ ਸਿੰਘ ਤੇ ਹੋਰ ਪਿੰਡ ਵਾਸੀ ਤੇ ਸੇਵਾਦਾਰ ਹਾਜ਼ਰ ਸਨ |
ਪੁਰਖਾਲੀ ਵਿਖੇ ਸਮਾਗਮ ਦੌਰਾਨ ਵਿਧਾਇਕ ਚੱਢਾ ਨੇ ਕੀਤੀ ਸ਼ਮੂਲੀਅਤ
ਪੁਰਖਾਲੀ, ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ-ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਭਗਤ ਰਵਿਦਾਸ ਜੀ ਪੁਰਖਾਲੀ ਵਿਖੇ ਧਾਰਮਿਕ ਤੇ ਸਮਾਜਿਕ ਸਮਾਗਮ ਭਰਪੂਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਨਤਮਸਤਕ ਹੋਏ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ | ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਅਤੇ ਉਪਦੇਸ਼ਾਂ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਧਾਰਮਿਕ ਵਿਚਾਰ-ਗੋਸ਼ਠੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਵਿਧਾਇਕ ਚੱਢਾ ਨੇ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਪਾਠ ਪੜ੍ਹਾਉਂਦੀ ਹੈ, ਜੋ ਅੱਜ ਦੇ ਸਮਾਜ ਲਈ ਬਹੁਤ ਹੀ ਪ੍ਰਾਸੰਗਿਕ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਸਮਾਜ ਵਿਚ ਫੈਲੀ ਭੇਦਭਾਵ ਦੀਆਂ ਦਿਵਾਰਾਂ ਨੂੰ ਢਾਹੁਣ ਦਾ ਸੁਨੇਹਾ ਦਿੱਤਾ ਅਤੇ ਮਨੁੱਖ ਨੂੰ ਮਨੁੱਖ ਨਾਲ ਜੋੜਨ ਦੀ ਸੋਚ ਪੈਦਾ ਕੀਤੀ | ਵਿਧਾਇਕ ਚੱਡਾ ਨੇ ਆਖਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣ ਲਈ ਸਰਕਾਰ ਵਲੋਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਏਕਤਾ ਅਤੇ ਭਰਾਤਰੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ | ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਡਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਪੁਰ, ਪਰਮਿੰਦਰ ਸਿੰਘ ਬਾਲਾ, ਸੁਰਜੀਤ ਸਿੰਘ ਰਾਮਪੁਰ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੋਨੂ ਸਰਪੰਚ ਪੰਜੋਲੀ, ਨਿਰਮਲ ਸਿੰਘ ਸਰਪੰਚ ਪੁਰਖਾਲੀ, ਸਾਬਕਾ ਐਕਸੀਅਨ ਗੁਰਪਾਲ ਸਿੰਘ ਪੁਰਖਾਲੀ, ਗੁਰਵਿੰਦਰ ਸਿੰਘ ਪੁਰਖਾਲੀ, ਜਸਪਾਲ ਸਿੰਘ ਮੀਆਂਪੁਰ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ |
ਪਿੰਡ ਜਗਤਪੁਰ ਵਿਖੇ ਸਮਾਗਮ
ਬੇਲਾ ਤੋਂ ਮਨਜੀਤ ਸਿੰਘ ਸੈਣੀ ਅਨੁਸਾਰ-ਨੇੜਲੇ ਪਿੰਡ ਜਗਤਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਅਜੈਬ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਗਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਾਇਆ | ਸੇਵਾ ਮੁਕਤ ਸੁਪਰਡੰਟ ਹਰਚੰਦ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ, ਆਪਸੀ ਭਾਈਚਾਰਕ ਸਾਂਝ, ਵੱਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਅਜੈਬ ਸਿੰਘ, ਜਗਮੋਹਨ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ ਸੋਢੀ, ਨੰਬਰਦਾਰ ਜਸਪ੍ਰੀਤ ਸਿੰਘ, ਪ੍ਰਮਿੰਦਰ ਸਿੰਘ ਸੰਧੂ, ਹਰਪ੍ਰੀਤ ਸਿੰਘ, ਮੋਹਣ ਸਿੰਘ, ਇਕਬਾਲ ਸਿੰਘ, ਮਹਾਂ ਸਿੰਘ, ਦਿਲਬਾਗ ਸਿੰਘ, ਸੋਹਣ ਸਿੰਘ, ਜੋਗਿੰਦਰ ਸਿੰਘ, ਹਰਿੰਦਰ ਸਿੰਘ, ਜਗੀਰ ਸਿੰਘ, ਅਮਰਜੀਤ ਸਿੰਘ, ਬਹਾਦਰ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਅਖੀਰ ਵਿਚ ਲੰਗਰ ਵਰਤਾਇਆ ਗਿਆ |
ਪਿੰਡ ਧੂੰਮੇਵਾਲ ਵਿਖੇ ਸਮਾਗਮ
ਬੇਲਾ ਤੋਂ ਮਨਜੀਤ ਸਿੰਘ ਸੈਣੀ ਅਨੁਸਾਰ-ਨੇੜਲੇ ਪਿੰਡ ਧੂੰਮੇਵਾਲ, ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਉਪਰੰਤ ਸੰਤ ਬਾਬਾ ਅਮਰਜੀਤ ਸਿੰਘ ਚੱਕਰਵਰਤੀ ਸਲਾਹਪੁਰ ਵਾਲਿਆ ਦੇ ਜਥੇ ਨੇ ਗੁਰੂ ਰਵਿਦਾਸ ਜੀ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕਾਂ ਵਲੋਂ ਜਥੇ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਗਿਆਨੀ ਰਾਮ ਸਿੰਘ, ਮੁਖਤਿਆਰ ਸਿੰਘ, ਸਰਪੰਚ ਕਮਲਾ ਦੇਵੀ, ਬੀਬੀ ਸਮਸ਼ੇਰ ਕੌਰ, ਸਾਬਕਾ ਸਰਪੰਚ ਹਰਬੰਸ ਕੌਰ, ਸਮਾਜ ਸੇਵੀ ਡਾ. ਬਲਵਿੰਦਰ ਸਿੰਘ ਧੂੰਮੇਵਾਲ, ਸਾਬਕਾ ਸਰਪੰਚ ਰਾਮਜੀਦਾਸ, ਅਮਨਦੀਪ ਸਿੰਘ, ਸਿੰਗਾਰਾਂ ਸਿੰਘ, ਜਗਤਾਰ ਸਿੰਘ, ਕੇਸਰ ਸਿੰਘ, ਮੁਖਤਿਆਰ ਸਿੰਘ, ਪਿਆਰਾ ਸਿੰਘ ਆਦਿ ਨਗਰ ਨਿਵਾਸੀ ਹਾਜ਼ਰ ਸਨ |
ਪਿੰਡ ਝਾਂਡੀਆਂ ਕਲਾਂ ਵਿਖੇ ਸਮਾਗਮ
ਨੂਰਪੁਰ ਬੇਦੀ ਤੋਂ ਵਿੰਦਰਪਾਲ ਝਾਂਡੀਆਂ ਅਨੁਸਾਰ-ਪਿੰਡ ਝਾਂਡੀਆਂ ਕਲਾਂ ਵਿਖੇ ਗੁਰਦੁਆਰਾ ਸਾਹਿਬ ਰਵਿਦਾਸ ਮਹਾਰਾਜ ਵਿਖੇ ਪ੍ਰਬੰਧਕ ਕਮੇਟੀ ਨੇ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਤੇ ਸ਼ਰਧਾ ਭਾਵ ਨਾਲ ਮਨਾਇਆ | ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਸਮੂਹ ਸੰਗਤਾਂ ਨੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ 'ਤੇ ਸਮਾਗਮ, 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਭਾਜਪਾ ਦੇ ਨੌਜਵਾਨ ਆਗੂ ਇਸ਼ੂਪਾਲ ਚੌਧਰੀ ਤੇ ਪਾਠੀ ਸਿੰਘ ਕਿ੍ਸ਼ਨ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ 'ਤੇ ਚੱਲ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਧਾਰਮਿਕ ਗਾਇਕ ਭਿੰਦਾ ਲਸਾੜੀ ਬਿੰਦਰ ਸਿੰਘ, ਆਦਿ ਵਲੋਂ ਧਾਰਮਿਕ ਸ਼ਬਦਾਂ ਨਾਲ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਚੰਗਾ ਗੁਣਗਾਨ ਕੀਤਾ | ਇਸ ਮੌਕੇ ਜਥੇਦਾਰ ਕਿ੍ਸ਼ਨ ਸਿੰਘ, ਡਾਕਟਰ ਸਤਪਾਲ ਪਾਲੀ, ਸੋਮਨਾਥ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਜੋਧਾ, ਮੋਹਨ ਲਾਲ, ਹੇਮਰਾਜ ਭੀਮਾ, ਸਰਬਣ ਫਰਜੀ, ਸਰਬਣ ਦਾਸ, ਭਗਤ ਬਾਲ ਸਿਕੰਦਰ, ਸੁਰਿੰਦਰ ਪਾਲ, ਸੂਬੇਦਾਰ ਅਮਰੀਕ ਸਿੰਘ, ਮਨੋਜ ਕੁਮਾਰ, ਰਜਿੰਦਰ ਕੁਮਾਰ, ਭੁਪਿੰਦਰ ਸਿੰਘ, ਸਰਪੰਚ ਸੰਜੀਵ ਕੁਮਾਰ ਚੌਹਾਨ, ਅਮਰੀਕ ਸਿੰਘ, ਅਨੰਤ ਰਾਮ ਹੱਕਲਾ ਉਮੇਸ਼ ਚੰਦਨ ਕਾਲਾ ਸਿੰਘ, ਜੋਗਿੰਦਰ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਜਸਵੀਰ ਫੌਜੀ ਸਮੇਤ ਸੰਗਤਾਂ ਹਾਜ਼ਰ ਸਨ |
ਨਗਰ ਕੀਰਤਨ ਸਜਾਇਆ
ਢੇਰ ਤੋਂ ਸ਼ਿਵ ਕੁਮਾਰ ਕਾਲੀਆ ਅਨੁਸਾਰ-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਅੱਜ ਪਿੰਡ ਸਜਮੋਰ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੇ ਵਿਚ ਵੱਡੀ ਗਿਣਤੀ ਦੇ ਵਿਚ ਸੰਗਤਾਂ ਸ਼ਾਮਿਲ ਹੋਈਆਂ | ਇਹ ਨਗਰ ਕੀਰਤਨ ਸਜਮੋਰ ਤੋਂ ਆਰੰਭ ਹੋ ਕੇ ਪਿੰਡ ਬਾਸੋਵਾਲ, ਠੀਕਰੀਵਾਲ, ਬੀਕਪਰ ਹੇਠਲਾ, ਬੀਕਾ ਪਰ ਉੱਪਰਲਾ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੇ ਵਿਚ ਰਾਮਪਾਲ ਸਿੰਘ ਸਜਮੋਰ,ਕਰਮ ਚੰਦ, ਗੂਰਮੇਲ ਸਿੰਘ, ਜਗਤਾਰ ਸਿੰਘ ਬੀਕਾਪੂਰ,ਕਰਪਾਲ ਸਿੰਘ, ਗੂਰਦੇਆਲ ਸਿੰਘ, ਸਤਲ ਸਿੰਘ, ਭੋਲਾ ਸਿੰਘ, ਜੇਮਲ ਸਿੰਘ, ਪਰਿਤਮ ਸਿੰਘ, ਬੱਲਮ ਸਿੰਘ ਸਾਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਤਰ੍ਹਾਂ ਪਿੰਡ ਢੇਰ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਤੋਂ ਵੀ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਨਗਰ ਕੀਰਤਨ ਪਿੰਡ ਢੇਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਢੇਰ ਵਿਖੇ ਸਮਾਪਤ ਹੋਇਆ |
ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ ਦਾ ਸੰਦੇਸ਼ ਦਿੱਤਾ- ਜਥੇ. ਅÏਲਖ
ਨੂਰਪੁਰ ਬੇਦੀ, ਤੋਂ ਰਾਜੇਸ਼ ਚੌਧਰੀ ਤਖਤਗੜ੍ਹ ਅਨੁਸਾਰ-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਬਾਣੀ, ਕੀਰਤਨ, ਸ਼ਬਦ-ਵਿਚਾਰ ਅਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ਪਿੰਡ ਗੜਬਾਗਾ, ਅਬਿਆਣਾ, ਬੈਂਸਾਂ ਅਤੇ ਅਸਾਲਤਪੁਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਰਨੈਲ ਸਿੰਘ ਅÏਲਖ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਅÏਲਖ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ, ਭਰਾਤ੍ਰਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ | ਗੁਰੂ ਜੀ ਦੇ ਉਪਦੇਸ਼ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹਨ ਅਤੇ ਸਾਨੂੰ ਆਪਸੀ ਪਿਆਰ, ਸਹਿਯੋਗ ਅਤੇ ਏਕਤਾ ਨਾਲ ਜੀਵਨ ਬਤੀਤ ਕਰਨ ਦੀ ਪੇ੍ਰਰਨਾ ਦਿੰਦੇ ਹਨ | ਉਨਾਂ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਰਿਹਾ |
ਸਿੱਖਿਆ ਮੰਤਰੀ ਬੈਂਸ ਨੇ ਪਿੰਡਾਂ 'ਚ ਹੋਏ ਸਮਾਗਮਾਂ 'ਚ ਭਰੀ ਹਾਜ਼ਰੀ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਨੰਗਲ ਅਤੇ ਆਸ ਪਾਸ ਦੇ ਪਿੰਡਾਂ ਵਿਚ ਕਰਵਾਏ ਸਮਾਗਮਾਂ ਵਿਚ ਹਾਜ਼ਰੀ ਭਰੀ | ਕੈਬਨਿਟ ਮੰਤਰੀ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ | ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਗੁਰੂ ਰਵਿਦਾਸ ਜੀ ਦੀਆਂ ਸੰਸਥਾਵਾਂ ਨੂੰ ਵਿਕਾਸ ਕਾਰਜ ਕਰਵਾਉਣ ਲਈ ਗਰਾਂਟਾਂ ਵੀ ਦਿੱਤੀਆਂ | ਗੁਰੂ ਰਵਿਦਾਸ ਮੰਦਿਰ ਵਿਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਿਰਫ਼ ਪੰਜਾਬ ਜਾਂ ਭਾਰਤ ਵਾਸੀਆਂ ਲਈ ਹੀ ਨਹੀਂ ਸਗੋਂ ਪੂਰੀ ਦੁਨੀਆ ਤੇ ਮਾਨਵਤਾ ਲਈ ਮਾਰਗ ਦਰਸ਼ਕ ਹਨ ਅਤੇ ਮਨੁੱਖਤਾ ਨੂੰ ਹਮੇਸ਼ਾ ਨੇਕੀ, ਇਮਾਨਦਾਰੀ ਅਤੇ ਸੇਵਾ ਦੀ ਪੇ੍ਰਰਨਾ ਦਿੰਦੀਆਂ ਰਹਿਣਗੀਆਂ | ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ, ਪੱਮੂ ਢਿੱਲੋਂ ਬਲਾਕ ਪ੍ਰਧਾਨ, ਨਿਤਿਨ ਬਲਾਕ ਪ੍ਰਧਾਨ, ਗੁਰਬਖਸ਼ ਕੌਰ ਭਨਾਮ ਜ਼ਿਲ੍ਹਾ ਪਰਿਸ਼ਦ ਮੈਂਬਰ, ਰਾਕੇਸ਼ ਵਰਮਾ ਮੈਂਬਰ ਸਵਰਨਕਾਰ ਬੋਰਡ, ਸੀਮਾ ਦੇਵੀ ਬਲਾਕ ਸੰਮਤੀ ਮੈਂਬਰ, ਸੁੱਖਵਿੰਦਰ ਰਾਏਪੁਰ ਸਰਪੰਚ, ਜਸਵਿੰਦਰ ਭੰਗਲ ਬਲਾਕ ਪ੍ਰਧਾਨ, ਰਵੀ ਸਰਪੰਚ, ਮੈਡਮ ਪਿੰਕੀ ਸ਼ਰਮਾ,ਕਾਲਾ ਛੋਕਰ ਬਲਾਕ ਪ੍ਰਧਾਨ, ਮਨਿੰਦਰ ਕੈਫ, ਮਨਜੀਤ ਬਲਾਕ ਸੰਮਤੀ ਮੈਂਬਰ, ਰਣਜੀਤ ਬੱਗਾ ਬਲਾਕ ਪ੍ਰਧਾਨ ਐੱਸ.ਸੀ ਵਿੰਗ, ਨਰਿੰਦਰ ਨਿੰਦੀ,ਬਲਰਾਮ ਰਾਣਾ,ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |
ਪਿੰੰਡ ਦੁੱਮਣਾ ਵਿਖੇ ਸਮਾਗਮ
ਮੋਰਿੰਡਾ ਤੋਂ ਪਿ੍ਤਪਾਲ ਸਿੰਘ ਅਨੁਸਾਰ- ਨਜ਼ਦੀਕੀ ਪਿੰਡ ਦੁੱਮਣਾ ਵਿਖੇ ਗੁਰਦੁਆਰਾ ਸ੍ਰੀ ਅਨੰਦਗੜ੍ਹ ਸਾਹਿਬ ਦੀ ਨਵੀਂ ਬਣੀ ਇਮਾਰਤ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪੰਚ ਸੋਹਣ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਬਣਾਉਣ ਲਈ ਰਵੀਇੰਦਰ ਸਿੰਘ ਦੁੱਮਣਾ (ਸਾਬਕਾ ਸਪੀਕਰ ਵਿਧਾਨ ਸਭਾ ਪੰਜਾਬ ) ਦੇ ਪਰਿਵਾਰ ਵਲੋਂ 10 ਲੱਖ ਰੁਪਏ ਦੇ ਕਰੀਬ ਦੀ ਸੇਵਾ ਕਰਵਾਈ ਗਈ ਸੀ ਤੇ ਅੱਜ ਉਨ੍ਹਾਂ ਵਲੋ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਕੰਧੋਲਾ ਨੂੰ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸਾਹਿਬ ਵਿਖੇ ਭੇਜਿਆ ਗਿਆ ਜਿਨ੍ਹਾਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਹਰਬੰਸ ਸਿੰਘ ਕੰਧੋਲਾ ਵਲੋਂ ਹੋਰ ਵੀ ਰਹਿੰਦੇ ਕੰਮਾਂ ਨੂੰ ਪੂਰਨ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਬੀਰਦਵਿੰਦਰ ਸਿੰਘ ਬੱਲਾ, ਬਲਾਕ ਸੰਮਤੀ ਮੈਂਬਰ ਪਿ੍ਤਪਾਲ ਸਿੰਘ ਓਇੰਦ, ਸਰਪੰਚ ਮਨਜੀਤ ਕੌਰ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ, ਜਸਵੰਤ ਸਿੰਘ, ਪਿ੍ਤਪਾਲ ਸਿੰਘ, ਜਸਕਰਨ ਸਿੰਘ, ਹਰਪ੍ਰੀਤ ਸਿੰਘ ਨਨੂ, ਸ਼ੇਰ ਸਿੰਘ ਸਾਬਕਾ ਏ ਐਸ ਆਈ, ਮਲਾਗਰ ਸਿੰਘ ਏ.ਐਸ .ਆਈ, ਸੁੱਖਵਿੰਦਰ ਸਿੰਘ ਰਾਣਾ, ਧਰਮਿੰਦਰ ਸਿੰਘ, ਗੁਰਮੇਲ ਸਿੰਘ (ਸਾਬਕਾ ਜੇਈ), ਕੈਪਟਨ ਹਰਬੰਸ ਸਿੰਘ, ਹਰਦੀਪ ਸਿੰਘ ਗੋਰੀਆ, ਰਜਿੰਦਰ ਸਿੰਘ ਗੋਰੀਆ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਮਨਮੋਹਨ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਗਿਆਨੀ ਰਣਧੀਰ ਸਿੰਘ, ਗਿਆਨੀ ਲਖਬੀਰ ਸਿੰਘ, ਕੁਲਵਿੰਦਰ ਸਿੰਘ ਪੰਚ, ਮਾਸਟਰ ਜਸਵਿੰਦਰ ਸਿੰਘ ,ਪਰਮਿੰਦਰ ਸਿੰਘ ਨਿੰਦਾ, ਬਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਜੰਗਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪਰਬ ਸ਼ਰਧਾ ਮਨਾਇਆ
ਮੋਰਿੰਡਾ, (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਅਰਨੌਲੀ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਗੋਲੀ, ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਅਤੇ ਫੌਜੀ ਨਰਾਤਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਜਗਦੀਪ ਸਿੰਘ ਹਰਗਣਾ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਕਿਹਾ ਕਿ ਸਾਨੂੰ ਪੱਥਰਾਂ ਦੀ ਪੂਜਾ ਅਤੇ ਮੜੀ ਮਸਾਣੀਆਂ ਨੂੰ ਤਿਆਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕ ਗੁਰਦੁਆਰਾ ਸਾਹਿਬ ਵਿਖੇ ਹਰੇਕ ਐਤਵਾਰ ਨੂੰ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਵਾਲੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੱਚੀਆਂ ਤੇ ਬੀਬੀ ਬਲਜੀਤ ਕੌਰ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੀ ਸਰਪ੍ਰਸਤ ਬੀਬੀ ਨਛੱਤਰ ਕੌਰ, ਸਰਪੰਚ ਗੁਰਮੀਤ ਕੌਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮਾੜੂ, ਦਵਿੰਦਰ ਕੌਰ, ਨੰਬਰਦਾਰ ਰਣਜੀਤ ਸਿੰਘ, ਹਰਬੰਸ ਸਿੰਘ, ਰੋਸ਼ਨ ਸਿੰਘ, ਮੇਜਰ ਸਿੰਘ, ਧਰਮਿੰਦਰ ਸਿੰਘ, ਬਚਿੱਤਰ ਸਿੰਘ, ਪੰਚ ਹਰਦੀਪ ਸਿੰਘ ਮਿੱਠੂ, ਜੈਸਮੀਨ ਕੌਰ ਅਤੇ ਅਮਨਦੀਪ ਕੌਰ ਅਮਨ ਆਦਿ ਹਾਜ਼ਰ ਸਨ |