ਨੂਰਪੁਰ ਬੇਦੀ, 1 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ 'ਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲਗਾਤਾਰ ਲੋਕ-ਹਿੱਤਕਾਰੀ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਖੇਤਰ ਦੇ ਪਿੰਡ ਢਾਹਾਂ ਤੋਂ ਜਟਵਾਹੜ੍ਹ ਦੇ ਮੁੱਖ ਗੇਟ ਤੱਕ ਲਗਪਗ 1 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਮਹੱਤਵਪੂਰਨ ਵਿਕਾਸ ਕਾਰਜ ਦੀ ਆਰੰਭਤਾ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਤੇ ਸੰਮਤੀ ਮੈਂਬਰਾਂ ਨੇ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਸਮੂਹਿਕ ਰੂਪ ਨਾਲ ਕਰਵਾਈ ਗਈ | ਇਹ ਸੜਕ ਬਣਨ ਨਾਲ ਨਾ ਸਿਰਫ਼ ਢਾਹਾਂ ਅਤੇ ਜਟਵਹਿੜ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਆਸ-ਪਾਸ ਦੇ ਪਿੰਡਾਂ ਦੀ ਆਵਾਜਾਈ ਵੀ ਕਾਫ਼ੀ ਸੁਚਾਰੂ ਹੋਵੇਗੀ | ਦੇਸਰਾਜ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਰੂਪਨਗਰ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬੀਤੀਆਂ ਸਰਕਾਰਾਂ ਦੌਰਾਨ ਜਿਹੜੇ ਵਿਕਾਸ ਕਾਰਜ ਲੰਮੇ ਸਮੇਂ ਤੱਕ ਅਣਡਿੱਠੇ ਰਹੇ, ਅੱਜ ਉਨਾਂ ਨੂੰ ਨਾ ਸਿਰਫ਼ ਸ਼ੁਰੂ ਕਰਵਾਇਆ ਗਿਆ ਹੈ, ਸਗੋਂ ਗੁਣਵੱਤਾ ਨਾਲ ਪੂਰਾ ਕਰਕੇ ਲੋਕਾਂ ਦੇ ਸਪੁਰਦ ਵੀ ਕੀਤਾ ਜਾ ਰਿਹਾ ਹੈ | ਉਨਾਂ ਕਿਹਾ ਕਿ ਇਸ ਸੜਕ ਦੇ ਨਵ ਨਿਰਮਾਣ ਨਾਲ ਇਤਿਹਾਸਿਕ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ ਨੂੰ ਆਉਣ ਜਾਣ ਵਾਲੇ ਸ਼ਰਧਾਲੂਆਂ ਲਈ ਵੀ ਭਾਰੀ ਸੁਵਿਧਾ ਹੋਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਵਿਚ ਹੋਰ ਵੱਡੇ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਪਿੰਡ ਵਾਸੀਆਂ ਨੇ ਇਸ ਸੜਕ ਨੂੰ ਚੌੜੀ ਕਰਕੇ ਬਣਾਉਣ ਦੀ ਚਿਰਕਾਲੀ ਮੰਗ ਨੂੰ ਪੂਰਾ ਕਰਨ ਤੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ | ਇਸ ਮੌਕੇ ਸੰਮਤੀ ਮੈਂਬਰ ਸਤਨਾਮ ਨਾਗਰਾ, ਰਾਮਪ੍ਰਤਾਪ ਸਰਥਲੀ, ਦਫ਼ਤਰ ਇੰਚਾਰਜ ਨਰਿੰਦਰ ਚਾਹਲ, ਸਰਪੰਚ ਸ਼ਿਵ ਕੁਮਾਰ ਝਾਂਡੀਆਂ ਕਲਾਂ,ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ, ਪੰਚ ਕੇਸਰ ਸਿੰਘ, ਪੰਚ ਬਹਾਦੁਰ ਸਿੰਘ, ਪੰਚ ਧਰਮਿੰਦਰ ਸਿੰਘ, ਪੰਚ ਲਖਵਿੰਦਰ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |