30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 02-02-2026
ਰੂਪਨਗਰ, 1 ਫਰਵਰੀ (ਸਤਨਾਮ ਸਿੰਘ ਸੱਤੀ)-ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦ ਫ਼ੌਜੀ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਗੋਬਿੰਦ ਵੈਲੀ, ਰੂਪਨਗਰ ਵਿਚ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਅੱਜ ਸਵੇਰੇ ਗੋਬਿੰਦ ਵੈਲੀ ਵਿਚ ਹੋਈ ਭੋਗ ਅਰਦਾਸ ਵਿਚ ਸ਼ਾਮਿਲ ਹੋ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਰਾਣਾ ਕੇ ਪੀ ਸਿੰਘ ਨੇ ਸ਼ਹੀਦ ਦੇ ਬਹਾਦਰ ਪਿਤਾ ਸੂਬੇਦਾਰ ਮੇਜਰ ਬਲਵੀਰ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਸ਼ਹਾਦਤ ਨੂੰ ਸਲਾਮ ਕੀਤਾ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਫ਼ੌਜੀ ਜਵਾਨ ਜੋਬਨਜੀਤ ਸਿੰਘ ਸਮੇਤ ਦੇਸ਼ ਦੇ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ | ਇਸ ਮੌਕੇ 'ਤੇ ਸੁਖਵਿੰਦਰ ਸਿੰਘ ਵਿਸਕੀ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ, ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਬਲਵੰਤ ਸਿੰਘ ਗਿੱਲ ਅਤੇ ਹੋਰ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ |


Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਣਾ ਸ਼ਲਾਘਾਯੋਗ ਕਦਮ <br/> ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਵਲੋਂ ਨੰਬਰਦਾਰ ਹਰਗੋਪਾਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24