30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪ੍ਰਧਾਨ ਮੰਤਰੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਣਾ ਸ਼ਲਾਘਾਯੋਗ ਕਦਮ <br/>

Ad Position 21
No active advertisement
ਅਜੀਤ ਡੈਸਕ 02-02-2026
ਮੋਰਿੰਡਾ, 1 ਫਰਵਰੀ (ਪਿ੍ਤਪਾਲ ਸਿੰਘ)-ਭਾਜਪਾ ਦੇ ਸੂਬਾਈ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਭਾਜਪਾ ਆਗੂਆਂ ਦੇ ਨਾਲ ਜਲੰਧਰ ਵਿਚ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਗੁਰੂ ਰਵਿਦਾਸ ਜੀ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਇਹ ਸਮਾਗਮ ਆਤਮਕ ਸਮਰਸਤਾ, ਸਮਾਜਿਕ ਏਕਤਾ ਅਤੇ ਸੇਵਾ-ਭਾਵਨਾ ਦਾ ਪ੍ਰਤੀਕ ਹੈ ਅਤੇ ਇਸ ਦਾ ਹਿੱਸਾ ਬਣਨਾ ਬੇਹੱਦ ਮਾਣ ਦੀ ਗੱਲ ਹੈ | ਮੇਜਰ ਅੰਜੂ ਬਾਲਾ ਸਿੰਘ ਨੇ ਦੱਸਿਆ ਕਿ ਇਸ ਮਹਾਨ ਸਮਾਗਮ ਵਿਚ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮੁੱਖ ਸ਼ਿਰਕਤ ਪੰਜਾਬ ਵਾਸੀਆਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ | ਉਨ੍ਹਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਲਈ ਹਵਾਈ ਕਨੈਕਟਿਵਿਟੀ ਮਜ਼ਬੂਤ ਕਰਨ ਵਾਸਤੇ ਹਲਵਾਰਾ ਹਵਾਈ ਅੱਡਾ ਦੇ ਸਿਵਲ ਟਰਮੀਨਲ ਦੀ ਸ਼ੁਰੂਆਤ ਅਤੇ ਆਦਮਪੁਰ ਹਵਾਈ ਅੱਡਾ ਦਾ ਨਵਾਂ ਨਾਮ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਣਾ ਗੁਰਪੁਰਬ ਦੇ ਮੌਕੇ ਇੱਕ ਇਤਿਹਾਸਕ ਫ਼ੈਸਲਾ ਹੈ | ਇਹ ਕਦਮ ਨਾ ਸਿਰਫ਼ ਗੁਰੂ ਸਾਹਿਬ ਦੀ ਵਿਰਾਸਤ ਪ੍ਰਤੀ ਸਤਿਕਾਰ ਨੂੰ ਦਰਸਾਉਂਦਾ ਹੈ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਉਸ ਦਿਨ ਹੋ ਰਿਹਾ ਹੈ ਜਦੋਂ ਸੰਸਦ ਵਿਚ ਕੇਂਦਰੀ ਬਜਟ ਵੀ ਪੇਸ਼ ਕੀਤਾ ਜਾ ਰਿਹਾ ਹੈ, ਜੋ ਦੇਸ਼ ਅਤੇ ਪੰਜਾਬ ਦੋਹਾਂ ਲਈ ਵਿਕਾਸ ਅਤੇ ਕਲਿਆਣ ਦੀ ਨਵੀਂ ਦਿਸ਼ਾ ਤੈਅ ਕਰੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਗਦੀਪ ਸਿੰਘ ਸੰਗਤਪੁਰਾ, ਵਿਨੋਦ ਰਾਣਾ, ਭਾਜਪਾ ਮੰਡਲ ਮੋਰਿੰਡਾ ਦੇ ਪ੍ਰਧਾਨ

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ <br/>
Ad Position 24