03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਤੇ ਸਮਾਜਿਕ ਸਮਾਨਤਾ ਦੀ ਮਜ਼ਬੂਤ ਨੀਂਹ ਰੱਖਦੀ ਹੈ- ਵਿਧਾਇਕ ਦਿਨੇਸ਼ ਚੱਢਾ

Ad Position 21
No active advertisement
ਅਜੀਤ ਡੈਸਕ 03-02-2026
ਕਾਹਨਪੁਰ ਖੂਹੀ, 2 ਫਰਵਰੀ (ਗੁਰਬੀਰ ਸਿੰਘ ਵਾਲੀਆ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ 'ਤੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਕਲਵਾਂ ਵਿਖੇ ਧਾਰਮਿਕ ਤੇ ਸਮਾਜਿਕ ਸਮਾਗਮ ਗਹਿਰੀ ਸ਼ਰਧਾ ਤੇ ਆਪਸੀ ਭਾਈਚਾਰੇ ਦੇ ਮਾਹੌਲ ਵਿਚ ਆਯੋਜਿਤ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਸੰਗਤਾਂ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਨਮਨ ਕੀਤਾ | ਸਮਾਗਮ ਦੌਰਾਨ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਅਤੇ ਮਹਾਨ ਉਪਦੇਸ਼ਾਂ ਨੂੰ ਸਮਰਪਿਤ ਸ਼ਬਦ ਕੀਰਤਨ ਹੋਇਆ ਅਤੇ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਗਈ, ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਸਿਖਾਉਂਦੀ ਹੈ ਕਿ ਮਨੁੱਖ ਦੀ ਪਛਾਣ ਉਸ ਦੇ ਕਰਮਾਂ ਨਾਲ ਹੁੰਦੀ ਹੈ, ਨਾ ਕਿ ਜਨਮ ਜਾਂ ਵਰਗ ਨਾਲ | ਉਨ੍ਹਾਂ ਆਖਿਆ ਕਿ ਗੁਰੂ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਸਮਾਜ ਵਿਚ ਫੈਲੇ ਭੇਦਭਾਵ ਤੇ ਉੱਚ-ਨੀਚ ਦੀ ਸੋਚ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਾਡੇ ਲਈ ਰਾਹਦਾਰੀ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸਭ ਦੇ ਸਮਾਨ ਵਿਕਾਸ ਨੂੰ ਮੁੱਖ ਲਕਸ਼ ਬਣਾਕੇ ਲੋਕ-ਭਲਾਈ ਨੀਤੀਆਂ ਲਾਗੂ ਕਰ ਰਹੀ ਹੈ, ਤਾਂ ਜੋ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਕੇ ਸਮਾਜ ਵਿਚ ਸਾਂਝ, ਸੇਵਾ ਅਤੇ ਭਰਾਤਿ੍ਤਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ | ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਯਾਦਗਾਰੀ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦੀ ਸੁਚੱਜੀ ਵਿਵਸਥਾ ਵੀ ਕੀਤੀ ਗਈ | ਇਸ ਮੌਕੇ ਸਰਪੰਚ ਗੁਰਜੀਤ ਸਿੰਘ ਗੋਲਡੀ ਕਲਵਾਂ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਡਾਇਰੈਕਟਰ ਸ਼ਿੰਗਾਰਾ ਸਿੰਘ, ਅਮਰਜੀਤ ਸਿੰਘ, ਪ੍ਰਧਾਨ ਸੋਮਨਾਥ, ਪੰਚ ਸੰਜੀਵ ਸਿੰਘ, ਦੇਵਰਾਜ ਫੌਜੀ, ਸੀਤਾ ਰਾਮ, ਮੱਖਣ ਸਿੰਘ, ਮਾਸਟਰ ਲਵਲੀ, ਜੁਗਰਾਜ ਸਿੰਘ, ਗੁਰਨਾਮ ਸਿੰਘ ਗਾਮੀ, ਸ਼ਿੰਗਾਰਾ ਸਿੰਘ ਬੈਂਸ ਤੇ ਹੋਰ ਪਿੰਡ ਵਾਸੀ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਖਰੜ ਸ਼ਹਿਰ ਨੂੰ ਪਿੰਡਾਂ ਨਾਲ ਜੋੜਦੀ ਖਰੜ-ਗੜਾਂਗਾਂ-ਬੱਸੀ ਸੜਕ ਤੇ ਭਾਗੂਮਾਜਰਾ-ਪੀਰ ਸੁਹਾਣਾ-ਸਿੰਬਲਮਾਜਰਾ ਸੜਕ ਦੀ ਹਾਲਤ...
Ad Position 24