ਨੰਗਲ, 2 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਮੈਦਾ ਮਾਜਰਾ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਤਾਦਾਦ 'ਚ ਸਮਾਗਮ ਵਿਚ ਹਾਜ਼ਰੀਆਂ ਭਰੀਆਂ | ਇਸ ਮੌਕੇ ਭਾਈ ਤਰਲੋਚਨ ਸਿੰਘ ਅਤੇ ਭਾਈ ਹਰਪਾਲ ਸਿੰਘ ਭਸੀਨ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ |