03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-02-2026
ਘਨੌਲੀ, 2 ਫਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਬੇਗਮਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸੰਗਤਾਂ ਦੀ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਘਨੌਲੀ ਦੇ ਪਰਜਾਪਤ ਮਹੱਲਾ ਤੋਂ ਹੁੰਦਾ ਹੋਇਆ ਘਨੌਲੀ ਮਾਰਕੀਟ, ਦਸ਼ਮੇਸ਼ ਨਗਰ ਘਨੌਲੀ, ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ, ਲਹਿਰਾ ਮੁਹੱਲਾ, ਗੋਲੀਆਂ ਮੁਹੱਲਾ, ਥਲੀ ਖੁਰਦ, ਖਿਦਰਬਾਦੀਆ ਮੁਹੱਲਾ ਤੋਂ ਵਾਪਸ ਹੁੰਦਾ ਹੋਇਆ ਪਿੰਡ ਬੇਗਮਪੁਰਾ ਵਿੱਖੇ ਪਹੁੰਚਿਆ | ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ | ਨਗਰ ਕੀਰਤਨ ਦੌਰਾਨ ਬਾਬਾ ਦੀਪ ਸਿੰਘ ਇੰਟਰਨੈਸ਼ਨਲ ਗਤਕਾ ਅਖਾੜਾ ਭੱਠਾ ਸਾਹਿਬ ਰੂਪਨਗਰ ਦੇ ਨੌਜਵਾਨਾਂ ਨੇ ਗੱਤਕਾ ਖੇਡਿਆ ਉੱਥੇ ਹੀ ਭਾਈ ਘੱਨਈਆ ਸੋਸਾਇਟੀ ਘਨੌਲੀ ਦੇ ਵਿਦਿਆਰਥੀਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਅਵਤਾਰ ਸਿੰਘ ਰੋਮੀ, ਜਸਵੀਰ ਸਿੰਘ, ਗੁਰਚਰਨ ਸਿੰਘ, ਹੈੱਡ ਗ੍ਰੰਥੀ ਭਾਈ ਅਜੈਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ
Ad Position 24