ਐੱਸ. ਏ. ਐੱਸ. ਨਗਰ, 2 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਗੁਰਮਤਿ ਵਿਚਾਰ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਪ੍ਰੀਤ ਸਿੰਘ ਦੋਧਰ (ਮੋਗੇ ਵਾਲਿਆਂ), ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾਵਾਚਕ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |