03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਹਰਿਰਾਇ ਜੀ ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਮੋਰਿੰਡਾ, 2 ਫਰਵਰੀ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਮੋਰਿੰਡਾ ਅਤੇ ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਹਜ਼ੂਰੀ ਰਾਗੀ ਗਿਆਨੀ ਸੇਵਕ ਸਿੰਘ ਕੰਵਲ, ਹੈੱਡ ਗ੍ਰੰਥੀ ਤੇ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਮਨੈਲੀ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨ, ਸਬੰਧੀ ਜਾਣੂ ਕਰਵਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਾਮ ਜਪਣ, ਵੰਡ ਛਕਣ, ਲੋੜਵੰਦ ਲੋਕਾਂ ਦੀ ਮੱਦਦ ਕਰਨ ਅਤੇ ਜ਼ਬਰ, ਜ਼ੁਲਮ ਦੀ ਲੜਾਈ ਵਿੱਚ ਮਜ਼ਲੂਮਾਂ ਦੀ ਰੱਖਿਆ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦੁਆਰਾ ਕੋਤਵਾਲੀ ਸਾਹਿਬ ਵਲੋਂ ਦੁੱਧ, ਚਾਹ, ਪਕੌੜਿਆਂ ਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਡੇਰਾ ਕਾਰ ਸੇਵਾ ਮੁੱਖੀ ਬਾਬਾ ਸੁਰਿੰਦਰ ਸਿੰਘ ਜੀ ਦਿੱਲੀ ਵਾਲੇ, ਹਰਬੰਸ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ ਮੋਰਿੰਡਾ, ਸੁਖਵਿੰਦਰ ਸਿੰਘ ਮੁੰਡੀਆਂ ਸਾਬਕਾ ਵਾਈਸ ਚੇਅਰਮੈਨ ਸ਼ੂਗਰ ਮਿੱਲ ਮੋਰਿੰਡਾ, ਭਿੰਦਰ ਸਿੰਘ ਰੌਣੀ ਸਾਬਕਾ ਸਰਪੰਚ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ ਏ ਡੀ ਬੈਂਕ, ਪ੍ਰਗਟ ਸਿੰਘ ਰੌਲੂ ਮਾਜਰਾ, ਦਲਜੀਤ ਸਿੰਘ ਚਲਾਕੀ, ਸ਼ੇਰ ਸਿੰਘ ਡੂਮਛੇੜੀ, ਨਵਤੇਜ ਸਿੰਘ ਤੇਜੀ ਫਤਿਹ ਪੁਰ, ਭਿੰਦਰ ਸਿੰਘ, ਹਰਦੀਪ ਸਿੰਘ ਅਨੰਦ, ਰਾਵਿੰਦਰ ਸਿੰਘ ਰਾਜੂ, ਗੁਰਮੁੱਖ ਸਿੰਘ ਸੰਤ ਨਗਰ, ਜਗਨਦੀਪ ਸਿੰਘ ਅਨੰਦ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24