03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤਗੜ੍ਹ ਵਿਖੇ ਧੂਮ ਧਾਮ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
• ਗੁਰੂ ਰਵਿਦਾਸ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦਾ ਸੁਨੇਹਾ ਦਿੱਤਾ- ਵਿਧਾਇਕ ਚੱਢਾ
ਨੂਰਪੁਰ ਬੇਦੀ, 2 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)- ਗੁਰੂ ਰਵਿਦਾਸ ਜੀ ਦਾ ਪ੍ਰਕਾਸ ਪੁਰਬ ਤਖ਼ਤਗੜ੍ਹ ਵਿਖੇ ਗੁਰੂ ਰਵਿਦਾਸ ਸੇਵਾ ਸੋਸਾਇਟੀ ਤਖਤਗੜ੍ਹ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਛਲੇ ਕਈ ਦਿਨਾਂ ਤੋਂ ਨਗਰ ਦੀ ਪਰਿਕਰਮਾ ਕਰਦੇ ਹੋਏ ਗੁਰੁ ਜੀ ਦਾ ਗੁਣਗਾਨ ਕਰਦੇ ਹੋਏ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਗੁਰਪੁਰਬ ਵਾਲੇ ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ਕਥਾ ਵਿਚਾਰਾਂ ਹੋਈਆਂ, ਜਿਸ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵੀ ਹਾਜ਼ਰੀ ਭਰੀ | ਉਨ੍ਹਾਂ ਸੰਗਤਾਂ ਸਨਮੁੱਖ ਹੁੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਸਮੁੱਚੀ ਮਾਨਵਤਾ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਗੁਰੂ ਕਾ ਲੰਗਰ ਅਟੁੱਟ ਵਰਤਿਆ | ਰਾਤ ਸਮੇਂ ਕੀਰਤਨ ਦਰਬਾਰ ਸਜਾਏ ਗਏ | ਗਿਆਨੀ ਗੁਰਜਿੰਦਰ ਸਿੰਘ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਇਸ ਤੋਂ ਬਾਅਦ ਪੰਜਾਬੀ ਗਾਇਕ ਹਰਪ੍ਰੀਤ ਹੈਰੀ ਨੇ ਧਰਮਿਕ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਬਲਾਕ ਸੰਮਤੀ ਮੈਂਬਰ ਕੇਵਲ ਕਿ੍ਸ਼ਨ ਹੈਪੀ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਜਿਥੇ ਧਰਮ ਨਾਲ ਜੋੜਦੀ ਹੈ ਉੱਥੇ ਸਮਜਿਕ ਚੇਤਨਾ ਅਤੇ ਰਾਜਨੀਤਕ ਜਾਗ੍ਰਤੀ ਤੇ ਵੀ ਚਾਨਣਾ ਪਾਉਂਦੀ ਹੈ | ਇਸ ਮੌਕੇ ਸਰਪੰਚ ਪੂਨਮ ਰਾਣੀ, ਡਾ. ਹੈਪੀ, ਲਖਵੀਰ ਸਿੰਘ, ਸੁਰਿੰਦਰ ਪਾਲ, ਗੋਲਡੀ, ਸਗਲੀ ਰਾਮ, ਸੁਰਜੀਤ ਸਿੰਘ, ਸੁਖਦੇਵ ਸਿੰਘ, ਨਰਾਇਣ ਸਿੰਘ, ਹਰਗੋਪਾਲ, ਬੇਅੰਤ ਰਾਮ, ਨੰਬਰਦਾਰ ਰਾਮ ਮੂਰਤੀ, ਕਾਲਾ, ਛੱਮਾ, ਜਸ਼ਨ, ਭਜਨ ਸਿੰਘ, ਮਾ. ਬਲਵੀਰ ਚੰਦ, ਹਜਾਰਾ ਸਿੰਘ ਘੜੀਸਪੁਰ, ਪ੍ਰੇਮ ਦੱਤ ਸ਼ਰਮਾ, ਰਾਮ ਪਰਤਾਪ ਤਾਰੀ, ਬਨਵਾਰੀ ਲਾਲ ਰੋਪੜ, ਗੁਰਪ੍ਰੀਤ ਸਿੰਘ, ਅਨਮੋਲ, ਗੁਰਮੁੱਖ ਸਿੰਘ ਤੇ ਜਤਿੰਦਰ ਕਾਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਯੂਨੀਅਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ
Ad Position 24