04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਉਪਦੇਸ਼ ਸਮਾਜ ਨੂੰ ਸਮਾਨਤਾ ਤੇ ਭਾਈਚਾਰੇ ਦੇ ਰਾਹ 'ਤੇ ਲੈ ਜਾਂਦੇ ਹਨ- ਵਿਧਾਇਕ ਦਿਨੇਸ਼ ਚੱਢਾ

Ad Position 21
No active advertisement
ਅਜੀਤ ਡੈਸਕ 03-02-2026
ਘਨੌਲੀ, 2 ਫਰਵਰੀ (ਜਸਵੀਰ ਸਿੰਘ ਸੈਣੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ 'ਤੇ ਬੇਗਮਪੁਰਾ ਨੇੜੇ ਘਨੌਲੀ ਵਿਖੇ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ, ਸਾਂਝ ਤੇ ਆਪਸੀ ਭਾਈਚਾਰੇ ਦੇ ਮਾਹੌਲ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਨਮਨ ਕੀਤਾ | ਸਮਾਗਮ ਦੌਰਾਨ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਨੂੰ ਸਮਰਪਿਤ ਸ਼ਬਦ ਕੀਰਤਨ ਕੀਤਾ ਗਿਆ, ਜਦਕਿ ਧਾਰਮਿਕ ਵਿਚਾਰਾਂ ਦੀ ਸਾਂਝ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ | ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਸਮਾਗਮ ਵਿਚ ਭਾਗ ਲਿਆ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਤੇ ਬਾਣੀ ਰਾਹੀਂ ਮਨੁੱਖਤਾ, ਬਰਾਬਰੀ ਅਤੇ ਨਿਆਂ ਦਾ ਅਮੋਲਕ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਿੱਖਿਆ ਇਹ ਸਪੱਸ਼ਟ ਕਰਦੀ ਹੈ ਕਿ ਮਨੁੱਖ ਦੀ ਅਸਲ ਕਦਰ ਉਸ ਦੇ ਕਰਮਾਂ ਨਾਲ ਹੁੰਦੀ ਹੈ, ਨਾ ਕਿ ਜਾਤ-ਪਾਤ ਜਾਂ ਸਮਾਜਿਕ ਦਰਜੇ ਨਾਲ | ਗੁਰੂ ਜੀ ਵਲੋਂ ਦਿੱਤਾ ਗਿਆ ਸਮਾਨਤਾ ਤੇ ਭੇਦਭਾਵ ਰਹਿਤ ਸਮਾਜ ਦਾ ਸੁਪਨਾ ਅੱਜ ਦੇ ਸਮੇਂ ਵਿਚ ਹੋਰ ਵੀ ਪ੍ਰਾਸੰਗਿਕ ਬਣ ਜਾਂਦਾ ਹੈ | ਵਿਧਾਇਕ ਚੱਢਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸਭ ਦੇ ਸਮਾਨ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਅਮਲ ਵਿਚ ਲਿਆ ਰਹੀ ਹੈ, ਤਾਂ ਜੋ ਹਰ ਵਰਗ ਦੇ ਲੋਕਾਂ ਤੱਕ ਵਿਕਾਸ ਦੀ ਰੌਸ਼ਨੀ ਪਹੁੰਚ ਸਕੇ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਸੇਵਾ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਅਪਣਾਇਆ ਜਾਵੇ | ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਯਾਦਗਾਰੀ ਨਿਸ਼ਾਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਲਈ ਲੰਗਰ ਦੀ ਸੁਚੱਜੀ ਵਿਵਸਥਾ ਵੀ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਅਵਤਾਰ ਸਿੰਘ ਰੋਮੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ, ਸਰਪੰਚ ਸੁਨੀਤਾ ਦੇਵੀ, ਪਾਲ ਸਿੰਘ, ਬਲਜੀਤ ਸਿੰਘ, ਸਰਪੰਚ ਕੁਲਦੀਪ ਸਿੰਘ ਜੇ.ਈ, ਬਲਾਕ ਸੰਮਤੀ ਮੈਂਬਰ ਸੰਦੀਪ ਕੁਮਾਰ, ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ, ਗੁਰਦੀਪ ਸਿੰਘ,ਪ੍ਰੀਤ ਕੁਮਾਰ, ਪੰਚ ਪਰਗਟ ਸਿੰਘ ਕੁਲਵਿੰਦਰ ਸਿੰਘ, ਜਸਬੀਰ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੋਨਮ ਵਾਂਗਚੁਕ ਨੇ 'ਜੈੱਨ ਜ਼ੈੱਡ' ਨੂੰ ਨਿਪਾਲ ਤੇ ਬੰਗਲਾਦੇਸ਼ ਵਾਂਗ ਵਿਰੋਧ ਪ੍ਰਦਰਸ਼ਨਾਂ ਲਈ ਭੜਕਾਉਣ ਦੀ ਕੋਸ਼ਿਸ਼ ਕੀਤ... ਅਗਲੀ ਖ਼ਬਰ ਬੇਗਮਪੁਰਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗੁਰੂ ਰਵਿਦਾਸ ਜੀ ਦੇ...
Ad Position 24