12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੰਡਲ ਕਾਂਗਰਸ ਕਮੇਟੀ ਵਲੋਂ ਚੌਧਰੀ ਪਹੂ ਲਾਲ ਲਖੇੜ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀ ਮੰਡਲ ਕਾਂਗਰਸ ਕਮੇਟੀ ਦੀ ਮੀਟਿੰਗ ਮੰਡਲ ਪ੍ਰਧਾਨ ਬੀਬੀ ਕਮਲਦੀਪ ਕੌਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਣ ਜਾ ਰਹੀਆਂ ਨਗਰ ਕੌਸ਼ਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਬੀਬੀ ਸੈਣੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਨੋਰਥ ਪਾਰਟੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਗਰੂਕ ਕਰਨਾ ਅਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਦੀ ਜਾਣਕਾਰੀ ਦੇਣਾ ਸੀ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀਆਂ ਚੋਣਾ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ ਜ਼ੋ ਕਿ ਲੋਕਾਂ ਨੂੰ ਸਰਕਾਰ ਦੀ ਮਾੜੀ ਕਾਰਜ ਪ੍ਰਣਾਲੀ ਸਬੰਧੀ ਜਾਗਰੂਕ ਕਰਨ | ਅੰਤ ਵਿਚ ਕਾਂਗਰਸ ਦੇ ਚੰਗਰ ਜ਼ੋਨ ਦੇ ਕਾਂਗਰਸੀ ਆਗੂ ਚੌਧਰੀ ਪਹੂ ਲਾਲ ਲਖੇੜ ਨੂੰ ਉਨ੍ਹਾਂ ਦੀ ਭਰਜਾਈ ਊਸ਼ਾ ਰਾਣੀ ਪਤਨੀ ਰਾਮ ਪ੍ਰਕਾਸ਼ ਦੇ ਜ਼ਿਲ੍ਹਾ ਪ੍ਰੀਸ਼ਦ ਕੋਟਲਾ ਜ਼ੋਨ ਤੋਂ ਵੱਡੇ ਫ਼ਰਕ ਨਾਲ ਜੇਤੂ ਰਹਿਣ ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਕੌਂਸਲਰ ਨਰਿੰਦਰ ਸੈਣੀ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਗਿਆਨੀ ਰਾਮ ਪ੍ਰਕਾਸ਼ ਸਿੰਘ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨ ਸਿੰਘ ਲੋਧੀਪੁਰ, ਜਨਮੀਤ ਸਿੰਘ ਬੰਗਾ, ਬਿੱਟੂ ਸਹੋਤਾ, ਪਵਨ ਰਾਣਾ, ਤੇਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਨੇ 22 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਸਰਜਰੀ ਕਰਵਾਈ <br/> ਅਗਲੀ ਖ਼ਬਰ ਬੈਲਜੀਅਮ ਦੇ 16 ਮੈਂਬਰੀ ਵਫ਼ਦ ਦੇ ਖੋਜ ਵਿਦਵਾਨਾਂ ਵਲੋਂ ਇਤਿਹਾਸਕ ਖ਼ਾਲਸਾ ਕਾਲਜ ਦਾ ਦੌਰਾ
Ad Position 24