12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-02-2026

ਸ੍ਰੀ ਚਮਕੌਰ ਸਾਹਿਬ, 3 ਫਰਵਰੀ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸ੍ਰੀ ਅਜੀਤਗੜ੍ਹ ਸਾਹਿਬ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਜੇ ਦੀਵਾਨ ਵਿਚ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਨਗਰ ਕੌਸ਼ਲ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਗੁਰਚਰਨ ਸਿੰਘ ਮਾਣੇਮਾਜਰਾ ਪੀ ਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਧਾਨ ਜਗਜੀਤ ਸਿੰਘ ਜੱਗਾ, ਗੁਰਮੁੱਖ ਸਿੰਘ, ਸਪਿੰਦਰ ਸਿੰਘ, ਹਰਜੀਤ ਸਿੰਘ ਜੀਤਾ, ਜਗਮਿੱਤਰ ਸਿੰਘ, ਕੈਪਟਨ ਸਿੰਘ, ਜੋਗਾ ਸਿੰਘ, ਮੋਹਣ ਸਿੰਘ, ਲਵਦੀਪ ਸਿੰਘ, ਰਾਜਵੀਰ ਸਿੰਘ ਜਤਿੰਦਰਪਾਲ ਸਿੰਘ, ਸਮਸ਼ੇਰ ਸਿੰਘ ਮੰਗੀ, ਜਸਵਿੰਦਰ ਸਿੰਘ ਜੱਸਾ, ਸਰਬਜੀਤ ਸਿੰਘ ਬਰਾੜ, ਜਸਵੀਰ ਸਿੰਘ ਜੱਸੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੁਸ਼ ਮੈਡੀਕਲ ਸਿਹਤ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਨੇ 22 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਸਰਜਰੀ ਕਰਵਾਈ <br/>
Ad Position 24