12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਚੱਢਾ ਨੇ ਤਖਤਗੜ੍ਹ ਵਿਖੇ ਪਹੁੰਚ ਕੇ ਸਿਹਤ ਬੀਮਾ ਯੋਜਨਾ ਦੇ ਕੈਂਪ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 04-02-2026
ਨੂਰਪੁਰ ਬੇਦੀ, 3 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਟੀਮ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਕੈਂਪ ਲਗਾ ਕੇ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਪਿੰਡ ਤਖਤਗੜ੍ਹ ਵਿਖੇ ਸਿਹਤ ਬੀਮਾ ਯੋਜਨਾ ਕੈਂਪ ਲਗਾਇਆ ਗਿਆ, ਜੋ ਕਿ 4 ਫਰਵਰੀ ਅਤੇ 5 ਫਰਵਰੀ ਨੂੰ ਵੀ ਜਾਰੀ ਰਹੇਗਾ | ਇਸ ਦੌਰਾਨ ਵਿਧਾਇਕ ਚੱਢਾ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਵਿਅਕਤੀ ਨੂੰ ਸਿਹਤ ਬੀਮਾ ਯੋਜਨਾ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਹਰ ਲਾਭਪਾਤਰੀ ਦੀ ਰਜਿਸਟਰੇਸ਼ਨ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਕੀਤੀ ਜਾਵੇ | ਕੈਂਪ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਕਿ ਸਵੇਰੇ ਤੋਂ ਹੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਲੋਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ | ਲੋਕ ਬੜੇ ਉਤਸ਼ਾਹ ਨਾਲ ਕੈਂਪ ਵਿਚ ਪਹੁੰਚੇ ਅਤੇ ਆਪਣੀ ਰਜਿਸਟਰੇਸ਼ਨ ਕਰਵਾਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗ਼ਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ 'ਤੇ ਇਲਾਜ ਦਾ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਪਿੰਡਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ | ਲੋਕਾਂ ਵਲੋਂ ਵਿਧਾਇਕ ਚੱਢਾ ਦਾ ਧੰਨਵਾਦ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰ-ਸਕੂਲ ਵਿੱਦਿਅਕ ਮੁਕਾਬਲੇ ਅੱਜ <br/> ਅਗਲੀ ਖ਼ਬਰ ਪਿੰਡ ਢੰਗਰਾਲੀ ਨੇੜਿਓਾ ਲੁਟੇਰੇ ਨਵਾਂ ਟਰੈਕਟਰ ਖੋਹ ਕੇ ਹੋਏ ਫ਼ਰਾਰ <br/>
Ad Position 24