12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੈਸ਼ਨਲ ਹਾਈਵੇ 2051 (53 ਐਕਸਟੈਂਸ਼ਨ) ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ- ਹਰਜੋਤ ਸਿੰਘ ਬੈਂਸ <br/>

Ad Position 21
No active advertisement
ਅਜੀਤ ਡੈਸਕ 04-02-2026
ਨੰਗਲ, 3 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਤੇ ਸੂਚਨਾ 'ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਲਾਕਾ ਵਾਸੀਆਂ ਨਾਲ ਜਾਣਕਾਰੀ ਸਾਂਝੇ ਕਰਦਿਆਂ ਦੱਸਿਆ ਕਿ ਨੰਗਲ ਤੋਂ ਕੀਰਤਪੁਰ ਸਾਹਿਬ ਤੱਕ, ਪੰਜਾਬ ਬਾਰਡਰ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਵੱਲ ਜਾਂਦੀ ਤਰਸਯੋਗ ਹਾਲਤ ਸੜਕ ਨੂੰ 4 ਲੇਨ ਕਰਨ ਲਈ ਨੈਸ਼ਨਲ ਹਾਈਵੇ 2051 (53 ਐਕਸਟੈਂਸ਼ਨ) ਪ੍ਰੋਜੈਕਟ ਨੂੰ ਆਖ਼ਰਕਾਰ ਮਨਜ਼ੂਰੀ ਮਿਲ ਗਈ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੜਕ ਹਿਮਾਚਲ ਪ੍ਰਦੇਸ਼ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਬਹੁਤ ਅਹਿਮ ਹੈ, ਕਿਉਂਕਿ ਇਸ ਰਾਹੀਂ ਮਾਤਾ ਨੈਣਾਂ ਦੇਵੀ, ਬਾਬਾ ਬਾਲਕ ਨਾਥ ਜੀ, ਮਾਤਾ ਚਿੰਤਪੁਰਨੀ ਜੀ ਅਤੇ ਹੋਰ ਧਾਰਮਿਕ ਅਸਥਾਨਾਂ ਤੱਕ ਪਹੁੰਚ ਹੁੰਦੀ ਹੈ | ਬੈਂਸ ਨੇ ਦੱਸਿਆ ਕਿ ਇਸ ਸੜਕ 'ਤੇ ਹੋ ਰਹੇ ਭਿਆਨਕ ਹਾਦਸਿਆਂ ਵਿਚ ਅਨੇਕਾਂ ਕੀਮਤੀ ਜਾਨਾਂ ਗੁਆਈਆਂ ਗਈਆਂ, ਜਿਸ ਕਾਰਨ ਇਹ ਪ੍ਰੋਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਮੰਗ ਸੀ | ਸਰਵੇ, ਲਾਈਨਿੰਗ ਤੇ ਸਾਰੀਆਂ ਮਨਜ਼ੂਰੀਆਂ ਲਗਾਤਾਰ ਮਿਨਿਸਟਰੀ ਆਫ਼ ਰੋਡ ਟਰਾਂਸਪੋਰਟ ਐਂਡ ਹਾਈਵੇਅ ਅਤੇ ਨੈਸ਼ਨਲ ਹਾਈਵੇ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀਆਂ ਗਈਆਂ | ਬੈਂਸ ਨੇ ਦੱਸਿਆ ਕਿ 21 ਜਨਵਰੀ ਨੂੰ ਮਨਿਸਟਰੀ ਦੇ ਸੀਨੀਅਰ ਅਧਿਕਾਰੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਕੇ ਪ੍ਰੋਜੈਕਟ ਦੀਆਂ ਆਖ਼ਰੀ ਰੁਕਾਵਟਾਂ ਦੂਰ ਕਰਵਾਈਆਂ ਗਈਆਂ, ਜਿਸ ਤੋਂ ਬਾਅਦ ਹੁਣ ਜ਼ਮੀਨ ਅਕਵਾਇਰ ਕਰਨ ਦੀ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕੀ ਹੈ ਤੇ ਸਮਾਚਾਰ ਪੱਤਰਾਂ ਵਿਚ ਵੀ ਜਲਦ ਹੀ ਪੂਰੀ ਜਾਣਕਾਰੀ ਪ੍ਰਕਾਸ਼ਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਰਿਕਾਰਡ ਸਮੇਂ ਵਿਚ ਮੁਆਵਜ਼ਾ ਕਾਰਵਾਈ ਪੂਰੀ ਕਰਕੇ ਜ਼ਮੀਨੀ ਕੰਮ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸੜਕ ਨਾਲ ਇਲਾਕੇ ਵਿਚ ਵਪਾਰ, ਰੋਜ਼ਗਾਰ ਅਤੇ ਟੂਰਿਜ਼ਮ ਨੂੰ ਵੱਡਾ ਲਾਭ ਮਿਲੇਗਾ | ਨਵੇਂ ਢਾਬੇ, ਹੋਟਲ, ਰੈਸਟੋਰੈਂਟ ਤੇ ਵੱਡੇ ਬ੍ਰਾਂਡ ਆਉਣਗੇ, ਜਿਸ ਨਾਲ ਸੈਂਕੜਿਆਂ ਪਿੰਡਾਂ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ ਤੇ ਨਾਲ ਹੀ ਫੁੱਟ ਓਵਰ ਬਿ੍ਜ, ਸਰਵਿਸ ਰੋਡਾ ਅਤੇ ਹੋਰ ਸੁਰੱਖਿਆ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ | ਸ. ਬੈਂਸ ਨੇ ਕਿਹਾ ਕਿ ਇਹ ਸੜਕ ਇਲਾਕੇ ਦੀ ਲਾਈਫਲਾਈਨ ਹੈ ਅਤੇ ਇਹ ਸੁਪਨਾ ਸਾਕਾਰ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ |


Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਨੇ ਕੇਂਦਰੀ ਬਜਟ ਦੀਆਂ ਸਾੜੀਆਂ ਕਾਪੀਆਂ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰ-ਸਕੂਲ ਵਿੱਦਿਅਕ ਮੁਕਾਬਲੇ ਅੱਜ <br/>
Ad Position 24