12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰੀ ਬਜਟ ਗ਼ਰੀਬ ਪੱਖੀ ਅਤੇ ਪਿੰਡਾਂ ਦੇ ਵਿਕਾਸ ਨੂੰ ਸਮਰਪਿਤ- ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 04-02-2026
ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਸੰਸਦੀ ਬੋਰਡ ਦੇ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਗਰੀਬ, ਕਿਸਾਨ, ਔਰਤਾਂ, ਨੌਜਵਾਨਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਸਮਰਪਿਤ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬ ਕਲਿਆਣ, ਬੁਨਿਆਦੀ ਢਾਂਚੇ, ਰੁਜ਼ਗਾਰ, ਐੱਮ. ਐੱਸ. ਐੱਮ. ਈ. ਅਤੇ ਉਦਯੋਗ ਖੇਤਰ ਨੂੰ ਮਜ਼ਬੂਤ ਕਰਨ ਵਾਲਾ ਹੈ, ਜੋ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਉਨ੍ਹਾਂ ਦੱਸਿਆ ਕਿ ਸਪੋਰਟਸ ਇੰਡਸਟਰੀ ਅਤੇ ਛੋਟੇ ਉਦਯੋਗਾਂ ਲਈ ਕੀਤੇ ਐਲਾਨਾਂ ਨਾਲ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਵੀ ਵੱਡਾ ਲਾਭ ਮਿਲੇਗਾ | ਲਾਲਪੁਰਾ ਨੇ ਕਿਹਾ ਕਿ ਇਹ ਬਜਟ ਤਿੰਨ ਮੁੱਖ ਜਿੰਮੇਵਾਰੀਆਂ ਤੋਂ ਪ੍ਰੇਰਿਤ ਹੈ, ਉਤਪਾਦਕਤਾ ਵਧਾਉਣਾ, ਲੋਕਾਂ ਦੀ ਸਮਰੱਥਾ ਨਿਰਮਾਣ ਕਰਨਾ ਅਤੇ 'ਸਬਕਾ ਸਾਥ, ਸਬਕਾ ਵਿਕਾਸ' ਦੇ ਸਿਧਾਂਤ ਨੂੰ ਅੱਗੇ ਵਧਾਉਣਾ | ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਅਤੇ ਸਥਿਰ ਦਿਸ਼ਾ ਮਿਲੇਗੀ | ਬਜਟ ਵਿਚ ਸਰਕਾਰੀ ਪੂੰਜੀ ਖਰਚ ਵਧਾਉਣ, ਉਤਪਾਦਨ ਖੇਤਰ ਨੂੰ ਮਜ਼ਬੂਤ ਕਰਨ, ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਵੈ-ਨਿਰਭਰ ਬਣਾਉਣ ਅਤੇ ਮੈਡੀਕਲ ਟੂਰਿਜ਼ਮ ਵਰਗੇ ਖੇਤਰਾਂ ਨੂੰ ਉਤਸ਼ਾਹਿਤ ਕਰਨ 'ਤੇ ਖਾਸ ਧਿਆਨ ਦਿੱਤਾ ਗਿਆ ਹੈ | ਅਹਿਮ ਖਣਿਜਾਂ ਅਤੇ ਰੇਅਰ ਅਰਥ ਤੱਤਾਂ ਲਈ ਬਣਾਏ ਜਾਣ ਵਾਲੇ ਕੋਰੀਡੋਰ ਦੇਸ਼ ਦੀ ਉਦਯੋਗਿਕ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਗੇ | ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਤੰਜ ਕਸਦਿਆਂ ਲਾਲਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਨਾਲ ਸਿਰਫ਼ ਕਰਜ਼ੇ ਲੈਣ ਲਈ ਸੰਪਰਕ ਕਰਦੀ ਰਹੀ ਹੈ, ਪਰ ਸੂਬੇ ਦੀ ਆਮਦਨ ਵਧਾਉਣ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਬਕਾਇਆ ਭੁਗਤਾਨ ਸਮੇਂ ਸਿਰ ਨਹੀਂ ਹੋਏ, ਜਿਸ ਕਾਰਨ ਕਈ ਹਸਪਤਾਲਾਂ ਨੂੰ ਅਦਾਲਤ ਦਾ ਰੁਖ਼ ਕਰਨਾ ਪਿਆ | ਉਨ੍ਹਾਂ ਸਵਾਲ ਉਠਾਇਆ ਕਿ ਜਦੋਂ 5 ਲੱਖ ਰੁਪਏ ਵਾਲੀ ਯੋਜਨਾ ਢੰਗ ਨਾਲ ਨਹੀਂ ਚੱਲ ਸਕੀ, ਤਾਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਕਿਸ ਤਰ੍ਹਾਂ ਚਲਾਈ ਜਾਵੇਗੀ | ਲਾਲਪੁਰਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਸਿਰਫ਼ ਐਲਾਨਾਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਰਹਿ ਗਈ ਹੈ, ਜਿਸ ਕਾਰਨ ਲੋਕਾਂ ਨੂੰ ਅਸਲੀ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਜਾਬੀਆਂ ਦੇ ਦਿਲਾਂ ਤੋਂ ਉਤਰ ਚੁੱਕੀ ਹੈ ਅਤੇ ਹੁਣ ਲੋਕਾਂ ਨੂੰ ਭਾਜਪਾ ਨੂੰ ਮੌਕਾ ਦੇਣਾ ਚਾਹੀਦਾ ਹੈ | ਇਸ ਮੌਕੇ ਜਗਦੀਸ਼ ਚੰਦਰ ਕਾਜਲਾ, ਵਿਕਾਸ ਵਾਲੀਆ, ਗਗਨ ਗੁਪਤਾ, ਅਤੇ ਹਿੰਮਤ ਸਿੰਘ ਗਿਰਨ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ |



Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰਕ ਮੇਲਾ ਕਰਵਾਇਆ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜਿਕ ਬਰਾਬਰੀ ਤੇ ਮਨੁੱਖਤਾ ਦਾ ਮਾਰਗ ਦਿਖਾਉਂਦੀ ਹੈ- ਵਿਧਾਇਕ ਚੱਢਾ <br/>
Ad Position 24