12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੱਭਿਆਚਾਰਕ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਮੋਰਿੰਡਾ, 3 ਫਰਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਵਿਦਾਸ ਪਾਰਕ ਮੋਰਿੰਡਾ ਵਿਖੇ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਬਲਵੀਰ ਸਿੰਘ ਲਾਲਾ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਸਾਲ ਤਰ੍ਹਾਂ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਸਭਿਆਚਾਰਕ ਮੇਲੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਇੰਟਰਨੈਸ਼ਨਲ ਗਾਇਕ ਗੁਲਜ਼ਾਰ ਲਹੋਰੀਆ, ਮਦਨ ਸ਼ੋਂਕੀ, ਬੂਟਾ ਮੁਹੰਮਦ, ਕੇ ਐਸ ਬੰਗੜ, ਬੀਬਾ ਸੁਰਿੰਦਰ ਸੋਨੀਆ, ਬੀਬੀ ਸਿਮਰਨ ਸਿਮੀ, ਮਿਸ ਮਨੂੰ ਛਿੱਬਰ, ਪ੍ਰੀਤ ਅਰਸ਼, ਲਖਵੀਰ ਰਿੰਕੂ, ਮਨੀ ਅਤੇ ਬਸੰਤ ਢੋਲੀ ਆਦਿ ਨਾਮਵਰ ਕਲਾਕਾਰਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਿਮਾ ਗੁਣਗਾਣ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਆਏ ਵਿਸ਼ੇਸ਼ ਮਹਿਮਾਨਾਂ ਵਲੋਂ ਮੇਲੇ ਵਿੱਚ ਹਾਜ਼ਰੀ ਲਗਵਾਉਣ ਵਾਲੇ ਕਲਾਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ, ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਗੁਰਵਿੰਦਰ ਸਿੰਘ ਕਕਰਾਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ, ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਾਨਹੇੜੀਆਂ, ਐਡਵੋਕੇਟ ਪਰਮਿੰਦਰ ਸਿੰਘ ਤੂਰ ਨੋਟਰੀ, ਐਡਵੋਕੇਟ ਨਰਿੰਦਰ ਸਿੰਘ ਮੁੰਡੀ ਖਰੜ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਅਤੇ ਰਕੇਸ਼ ਕੁਮਾਰ ਬੱਗਾ, ਕੌਂਸਲਰ ਰਾਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਪਿੰਕੀ ਕੌਰ, ਸਾਬਕਾ ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਜਗਤਾਰ ਸਿੰਘ ਅਰਨੌਲੀ, ਗੁਰਦਰਸ਼ਨ ਸਿੰਘ ਢੋਲਣ ਮਾਜਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮੱਸੇਵਾਲ ਦੇ ਵਿਦਿਆਰਥੀਆਂ ਨੇ ਥਾਣਾ ਨੂਰਪੁਰ ਬੇਦੀ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਕੇਂਦਰੀ ਬਜਟ ਗ਼ਰੀਬ ਪੱਖੀ ਅਤੇ ਪਿੰਡਾਂ ਦੇ ਵਿਕਾਸ ਨੂੰ ਸਮਰਪਿਤ- ਲਾਲਪੁਰਾ <br/>
Ad Position 24