12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰੀ ਸਕੂਲ ਮੱਸੇਵਾਲ ਦੇ ਵਿਦਿਆਰਥੀਆਂ ਨੇ ਥਾਣਾ ਨੂਰਪੁਰ ਬੇਦੀ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 04-02-2026
ਨੂਰਪੁਰ ਬੇਦੀ, 3 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਦੇ ਵਿਦਿਆਰਥੀਆਂ ਵਲੋਂ ਪੁਲਿਸ ਥਾਣਾ ਨੂਰਪੁਰ ਬੇਦੀ ਦਾ ਵਿੱਦਿਅਕ ਦੌਰਾ ਕੀਤਾ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ, ਕਾਨੂੰਨ-ਵਿਵਸਥਾ ਤੇ ਸਮਾਜਿਕ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ | ਦੌਰੇ ਦੌਰਾਨ ਵਿਦਿਆਰਥੀਆਂ ਨੂੰ ਥਾਣੇ ਦੀ ਕਾਰਗੁਜ਼ਾਰੀ, ਦਫ਼ਤਰੀ ਪ੍ਰਕਿਰਿਆਵਾਂ ਅਤੇ ਪੁਲਿਸ ਦੀ ਜ਼ਿੰਮੇਵਾਰੀ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਈਬਰ ਕ੍ਰਾਈਮ ਬਾਰੇ ਖ਼ਾਸ ਤੌਰ 'ਤੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਚ ਸਾਈਬਰ ਅਪਰਾਧ ਤੇਜ਼ੀ ਨਾਲ ਵੱਧ ਰਹੇ ਹਨ, ਇਸ ਲਈ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸੋਚ-ਵਿਚਾਰ ਨਾਲ ਕਰਨੀ ਚਾਹੀਦੀ ਹੈ | ਉਨ੍ਹਾਂ ਅਣਜਾਣ ਲਿੰਕਾਂ 'ਤੇ ਕਲਿੱਕ ਨਾ ਕਰਨ, ਓਟੀਪੀ ਜਾਂ ਨਿੱਜੀ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ ਅਤੇ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਸਾਵਧਾਨ ਰਹਿਣ ਦੀ ਅਪੀਲ ਕੀਤੀ | ਰੋਹਿਤ ਸ਼ਰਮਾ ਨੇ ਟਰੈਫਿਕ ਨਿਯਮਾਂ ਦੀ ਮਹੱਤਤਾ 'ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਨਾਬਾਲਗਾਂ ਵਲੋਂ ਵਾਹਨ ਨਾ ਚਲਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਭਵਿੱਖ ਹਨ ਅਤੇ ਜੇਕਰ ਉਹ ਛੋਟੀ ਉਮਰ ਤੋਂ ਹੀ ਕਾਨੂੰਨ ਦੀ ਸਮਝ ਅਤੇ ਅਨੁਸ਼ਾਸਨ ਅਪਣਾਉਣ, ਤਾਂ ਸਮਾਜ ਨੂੰ ਅਪਰਾਧ-ਮੁਕਤ ਬਣਾਇਆ ਜਾ ਸਕਦਾ ਹੈ | ਦੌਰੇ ਦੌਰਾਨ ਵਿਦਿਆਰਥੀਆਂ ਨਾਲ ਅਧਿਆਪਕ ਸਤੀਸ਼ ਕੁਮਾਰ, ਮੈਡਮ ਪਿ੍ਯੰਕਾ ਠਾਕੁਰ ਅਤੇ ਲਗਭਗ 50 ਵਿਦਿਆਰਥੀ ਸ਼ਾਮਲ ਰਹੇ | ਅੰਤ ਵਿਚ ਸਕੂਲ ਸਟਾਫ਼ ਵਲੋਂ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਭੈਰੋਮਾਜਰਾ ਵਿਖੇ ਮਹਾਪੁਰਸ਼ਾਂ ਦੀ ਯਾਦ ਵਿਚ ਸਮਾਗਮ ਦੇ ਅੰਤਿਮ ਦਿਨ ਵੱਡੀ ਤਾਦਾਦ 'ਚ ਸੰਗਤਾਂ ਹੋਈਆਂ ਨਤਮਸਤਕ <br/> ਅਗਲੀ ਖ਼ਬਰ ਸੱਭਿਆਚਾਰਕ ਮੇਲਾ ਕਰਵਾਇਆ <br/>
Ad Position 24