12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਭੈਰੋਮਾਜਰਾ ਵਿਖੇ ਮਹਾਪੁਰਸ਼ਾਂ ਦੀ ਯਾਦ ਵਿਚ ਸਮਾਗਮ ਦੇ ਅੰਤਿਮ ਦਿਨ ਵੱਡੀ ਤਾਦਾਦ 'ਚ ਸੰਗਤਾਂ ਹੋਈਆਂ ਨਤਮਸਤਕ <br/>

Ad Position 21
No active advertisement
ਭੈਰੋਮਾਜਰਾ ਵਾਲਿਆਂ ਮਹਾਂਪੁਰਸ਼ਾਂ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਭਾਈ ਵਰਿੰਦਰ ਸਿੰਘ ਤੇ ਸਮਾਗਮ ਵਿਚ ਹਾਜ਼ਰੀਆਂ ਭਰਦੀਆਂ ਸੰਗਤਾਂ | ਤਸਵੀਰਾਂ: ਜਗਮੋਹਣ ਸਿੰਘ ਨਾਰੰਗ <br/> 04-02-2026
ਸ੍ਰੀ ਚਮਕੌਰ ਸਾਹਿਬ, 3 ਫਰਵਰੀ (ਜਗਮੋਹਣ ਸਿੰਘ ਨਾਰੰਗ)-ਭੈਰੋਮਾਜਰਾ ਵਾਲੇ ਮਹਾਂਪੁਰਸ਼ਾਂ ਸੱਚ ਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਸਰਦੂਲ ਸਿੰਘ ਅਤੇ ਸੰਤ ਬਾਬਾ ਅਮਰ ਸਿੰਘ ਦੀ ਯਾਦ ਨੂੰ ਸਮਰਪਿਤ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਗੁਰਮਤਿ ਸਮਾਗਮ ਦੇ ਅੱਜ ਆਖ਼ਰੀ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਪੁੱਜ ਕੇ ਜਿਥੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਉੱਥੇ ਸਜੇ ਦੀਵਾਨ ਵਿਚ ਚੱਲ ਰਹੇ ਕੀਰਤਨ ਦਾ ਅਨੰਦ ਵੀ ਮਾਣਿਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਦੇ ਪ੍ਰਬੰਧਾਂ ਹੇਠ ਕਰਵਾਏ ਇਸ ਸਾਲਾਨਾ ਸਮਾਗਮ ਦੇ ਅੱਜ ਅੰਤਿਮ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ 'ਚ ਸਜਾਏ ਕੀਰਤਨ ਦਰਬਾਰ ਵਿਚ ਸਿੱਖ ਕੌਮ ਦੇ ਪ੍ਰਚਾਰਕਾਂ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸੁਖਵੀਰ ਸਿੰਘ ਕੰਧੋਲਾ ਵਾਲੇ, ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ , ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਗਿਆਨੀ ਬਲਬੀਰ ਸਿੰਘ ਰਸੀਲਾ ਢਾਡੀ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਭੁਪਿੰਦਰ ਸਿੰਘ ਸੰਗਤਪੁਰ ਵਾਲੇ, ਗਿਆਨੀ ਸੁਖਵਿੰਦਰ ਸਿੰਘ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਸੁਰਜਨ ਸਿੰਘ ਫ਼ੁਲ ਵਾਲੇ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਬਾਣੀ ਨਾਲ ਜੋੜਦਿਆਂ ਮਹਾਂਪੁਰਸ਼ਾਂ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋ ਰੂਪਨਗਰ, ਸ੍ਰੀ ਚਮਕੌਰ ਸਾਹਿਬ ਅਤੇ ਬੇਲਾ ਤੋਂ ਸੰਗਤਾਂ ਲਈ ਮੁਫ਼ਤ ਬੱਸਾਂ, ਤਿੰਨ ਪਹੀਆਂ ਟੈਂਪੂ ਅਤੇ ਕਾਰਾਂ ਚਲਾਈਆਂ ਜਾ ਰਹੀਆਂ ਸਨ | ਸੰਗਤਾਂ ਦੀ ਸਹੂਲਤ ਲਈ ਪਿੰਡ ਭੋਜੇਮਾਜਰਾ, ਸ੍ਰੀ ਚਮਕੌਰ ਸਾਹਿਬ ਨਹਿਰ ਸਰਹਿੰਦ ਦੇ ਪੁਲ ਨੇੜੇ, ਜਗਤਪੁਰ ਅਤੇ ਭੈਰੋਮਾਜਰਾ ਵਿਖੇ ਪਿੰਡਾਂ ਦੀਆਂ ਸੰਗਤਾਂ ਵਲੋ ਕਈ ਪ੍ਰਕਾਰ ਦੇ ਲੰਗਰ ਲਗਾਏ ਹੋਏ ਸਨ | ਪੁਲਿਸ ਪ੍ਰਸ਼ਾਸਨ ਵਲੋ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ | ਸਮਾਗਮ ਦੌਰਾਨ ਭਾਈ ਅਮਰਜੀਤ ਸਿੰਘ ਅਤੇ ਭਾਈ ਗੁਰਮੁੱਖ ਸਿੰਘ ਲੌਗੀਆਂ ਸੇਵਾ ਮੁਕਤ ਮੈਨਜਰ ਐਸ ਬੀ ਆਈ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਅਦਾ ਕੀਤੀ ਗਈ | ਇਸ ਸਮਾਗਮ ਵਿਚ ਮੋਜੂਦਾਂ ਮਹਾਂਪੁਰਸ਼ ਬਾਬਾ ਸੁੱਖਪਾਲ ਸਿੰਘ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਰੂਪਨਗਰ ਵਾਲੇ, ਰਿਟਾ: ਆਈ. ਪੀ. ਐੱਸ. ਅਧਿਕਾਰੀ: ਪਰਮਜੀਤ ਸਿੰਘ ਗਿੱਲ, ਡੀ ਆਈ ਜੀ ਜਸਦੇਵ ਸਿੰਘ ਸਿੱਧੂ, ਸਾਬਕਾ ਸਰਪੰਚ ਗੁਰਮੁੱਖ ਸਿੰਘ ਲੌਗੀਆਂ, ਸੱਜਣ ਸਿੰਘ ਲੌਗੀਆਂ, ਗਿਆਨ ਸਿੰਘ ਲੌਗੀਆਂ, ਹੈਪੀ ਫਰੀਦ, ਜੱਸ ਭੈਰੋਮਾਜਰਾ, ਸਰਪੰਚ ਰਾਜਿੰਦਰ ਸਿੰਘ, ਗੁਰਨਾਮ ਸਿੰਘ, ਬਲਬੀਰ ਸਿੰਘ ਬੱਲੀ, ਮਲਕੀਤ ਸਿੰਘ, ਜਸਪ੍ਰੀਤ ਸਿੰਘ ਗਿੱਲ, ਜਥੇਦਾਰ ਹਰਬੰਸ ਸਿੰਘ ਕੰਧੋਲਾ, ਪੁਨਰ ਸੁਰਜੀਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
ਅੰਮਿ੍ਤ ਸੰਚਾਰ 'ਚ 87 ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਸਿੰਘ ਸਜੇ ਭੈਰੋਮਾਜਰਾ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਬੰਧਕਾਂ ਵਲੋ ਕਰਵਾਏ ਅੰਮਿ੍ਤ ਸੰਚਾਰ ਦੌਰਾਨ 87 ਪ੍ਰਾਣੀ ਗੁਰੂ ਕੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਦੇ ਸਿੰਘ ਸਜੇ | ਇਨ੍ਹਾਂ ਪ੍ਰਾਣੀਆਂ ਨੂੰ ਅੰਮਿ੍ਤ ਸੰਚਾਰ ਕਰਵਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋ ਪੰਜ ਪਿਆਰੇ ਪੁੱਜੇ ਹੋਏ ਸਨ | ਅੰਮਿ੍ਤ ਛਕਣ ਵਾਲੇ ਵਿਅਕਤੀਆਂ ਨੂੰ ਕਕਾਰਾਂ ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਵਲੋਂ ਮੁਫ਼ਤ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪੰਜੋਲੀ ਵਿਖੇ ਸੰਤ ਬਾਬਾ ਭੋਲਾ ਸਿੰਘ ਦੀ ਯਾਦ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਸਕੂਲ ਮੱਸੇਵਾਲ ਦੇ ਵਿਦਿਆਰਥੀਆਂ ਨੇ ਥਾਣਾ ਨੂਰਪੁਰ ਬੇਦੀ ਦਾ ਕੀਤਾ ਦੌਰਾ <br/>
Ad Position 24