12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨੰਗਲ ਟਰੱਕ ਯੂਨੀਅਨ ਦੇ ਕਰੋੜਾਂ ਰੁਪਏ ਦੇ ਘੁਟਲੇ ਦੀ ਜਾਂਚ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਵੇ- ਐਡਵੋਕੇਟ ਮਿੱਤਲ <br/>

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਕਰਨੈਲ ਸਿੰਘ)-ਨੰਗਲ ਟਰੱਕ ਯੂਨੀਅਨ ਵਿਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ | ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ ਨੇ ਇਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਕਿਸੇ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਚਾਰ ਸਾਲਾਂ ਬਾਅਦ ਅਚਾਨਕ ਟਰੱਕ ਯੂਨੀਅਨ ਦੀ ਕਮੇਟੀ ਨੂੰ ਮੁਅੱਤਲ ਕਰਨਾ ਲੋਕਾਂ ਨਾਲ ਸਿਰਫ਼ ਡਰਾਮਾ ਕਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੀਅਤ ਸਾਫ਼ ਹੁੰਦੀ ਤਾਂ ਇਹ ਕਾਰਵਾਈ ਕਾਫ਼ੀ ਪਹਿਲਾਂ ਕੀਤੀ ਜਾ ਸਕਦੀ ਸੀ | ਚੋਣਾਂ ਨੇੜੇ ਆਉਂਦਿਆਂ ਹੁਣ ਇਹ ਕਦਮ ਚੁੱਕਣਾ ਸਿਰਫ਼ ਸਿਆਸੀ ਨਾਟਕ ਹੈ | ਐਡਵੋਕੇਟ ਮਿੱਤਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਉਣ ਦਾ ਮਨ ਬਣਾ ਚੁੱਕੇ ਹਨ | ਭਾਜਪਾ ਦੀ ਸਰਕਾਰ ਬਣਨ ਉਪਰੰਤ ਨੰਗਲ ਟਰੱਕ ਯੂਨੀਅਨ ਘਪਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ |


Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਈ- ਐੱਸ. ਡੀ. ਐੱਮ. <br/> ਅਗਲੀ ਖ਼ਬਰ ਪੰਜੋਲੀ ਵਿਖੇ ਸੰਤ ਬਾਬਾ ਭੋਲਾ ਸਿੰਘ ਦੀ ਯਾਦ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>
Ad Position 24