12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਈ- ਐੱਸ. ਡੀ. ਐੱਮ. <br/>

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਅਨੰਦਪੁਰ ਸਾਹਿਬ, 3 ਜਨਵਰੀ (ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ 9 ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਲੋਕਾਂ ਦੀ ਸੁਵਿਧਾ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਦਿਵਾਉਣਾ ਹੈ | ਕੈਂਪ ਦੌਰਾਨ ਸਿਹਤ ਸੇਵਾਵਾਂ ਸਬੰਧੀ ਕਾਰਡ ਬਣਾਉਣ ਅਤੇ ਸਕੀਮ ਨਾਲ ਜੁੜੀਆਂ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹਰ ਪਰਿਵਾਰ ਨੂੰ ਵੱਡੇ ਹਸਪਤਾਲਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲੀ ਹੈ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਤਰ੍ਹਾਂ ਦੇ ਕੈਂਪਾਂ ਵਿਚ ਸ਼ਾਮਲ ਹੋਣ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ | ਉੁਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਸ੍ਰੀ ਅਨੰਦਪੁਰ ਸਾਹਿਬ ਅਤੇ ਇਲਾਕੇ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੋਲੇਵਾਲ ਵਿਖੇ ਸਿੰਚਾਈ ਵਾਲੇ ਟਿਊਬਵੈੱਲ ਦੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਨੰਗਲ ਟਰੱਕ ਯੂਨੀਅਨ ਦੇ ਕਰੋੜਾਂ ਰੁਪਏ ਦੇ ਘੁਟਲੇ ਦੀ ਜਾਂਚ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਵੇ- ਐਡ...
Ad Position 24