12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿੰਡ ਭੋਲੇਵਾਲ ਵਿਖੇ ਸਿੰਚਾਈ ਵਾਲੇ ਟਿਊਬਵੈੱਲ ਦੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-02-2026
ਨੂਰਪੁਰ ਬੇਦੀ, 3 ਫਰਵਰੀ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡ ਭੋਲੇਵਾਲ ਵਿਖੇ ਕਿਸਾਨਾਂ ਦੀ ਸਿੰਚਾਈ ਸੰਬੰਧੀ ਸਮੱਸਿਆ ਨੂੰ ਦੂਰ ਕਰਨ ਲਈ ਇਕ ਅਹਿਮ ਕਦਮ ਚੁੱਕਿਆ ਹੈ | ਪਿੰਡ ਵਿਚ ਨਵੇਂ ਲਗਾਏ ਗਏ ਸਿੰਚਾਈ ਵਾਲੇ ਟਿਊਬਵੈੱਲ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਕੰਮ ਦੀ ਆਰੰਭਤਾ ਵਿਧਾਇਕ ਚੱਢਾ ਦੀ ਟੀਮ ਦੇ ਮੈਂਬਰ ਅਤੇ ਬਲਾਕ ਕੋਆਰਡੀਨੇਟਰ ਚੌਧਰੀ ਬਲਵੀਰ ਚੰਦ ਵਲੋਂ ਕੀਤੀ ਗਈ | ਇਸ ਮੌਕੇ ਚੌਧਰੀ ਬਲਵੀਰ ਚੰਦ ਨੇ ਦੱਸਿਆ ਕਿ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭੋਲੇਵਾਲ ਵਿਚ ਨਵਾਂ ਸਿੰਚਾਈ ਵਾਲਾ ਟਿਊਬਵੈੱਲ ਲਗਾਇਆ ਗਿਆ ਹੈ, ਜਦਕਿ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਇਸ ਨਾਲ ਜੁੜੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰੋਜੈਕਟ ਜਲਦੀ ਹੀ ਮੁਕੰਮਲ ਕਰਕੇ ਟਿਊਬਵੈੱਲ ਨੂੰ ਕਿਸਾਨਾਂ ਲਈ ਚਾਲੂ ਕਰ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਦੂਰਅੰਦੇਸ਼ੀ ਸੋਚ ਤੇ ਲੋਕ-ਹਿਤੈਸ਼ੀ ਨੀਤੀਆਂ ਸਦਕਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਕਈ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਕਈ ਕੰਮ ਅਗਲੇ ਪੜਾਅ ਵਿਚ ਹਨ | ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਚਾਲੂ ਹੋਣ ਨਾਲ ਪਿੰਡ ਦੀਆਂ ਕਈ ਏਕੜ ਖੇਤੀਯੋਗ ਜ਼ਮੀਨਾਂ ਦੀ ਸਿੰਚਾਈ ਦੀ ਪੱਕੀ ਵਿਵਸਥਾ ਹੋ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਫ਼ਸਲੀ ਉਤਪਾਦਨ ਵਿਚ ਵੀ ਵਾਧਾ ਹੋਵੇਗਾ | ਇਸ ਮੌਕੇ ਪੰਜਾਬ ਜਲ ਸ੍ਰੋਤ ਵਿਭਾਗ ਦੇ ਅਧਿਕਾਰੀਆਂ ਵਿਚ ਅਤੁੱਲ ਕੁਮਾਰ, ਹੀਰਾ ਲਾਲ ਅਤੇ ਪਿੰਡ ਵਾਸੀਆਂ ਵਿਚ ਪਰਸ਼ੋਤਮ ਲਾਲ, ਕੁਲਦੀਪ ਸਿੰਘ, ਜਸਵੀਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਬਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਈ- ਐੱਸ. ਡੀ. ਐੱਮ. <br/>
Ad Position 24