12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੀਪ ਸਿੰਘ ਬਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-02-2026
ਨੰਗਲ, 3 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵਧੇਰੇ ਮਜਬੂਤ ਕਰਨ ਲਈ ਗੁਰਦੀਪ ਸਿੰਘ ਬਾਵਾ ਨੂੰ ਨੰਗਲ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਬਾਵਾ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅੱਜ ਅੱਡਾਂ ਮਾਰਕੀਟ ਨੰਗਲ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਵਰਕਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਗਿਆ | ਪ੍ਰਧਾਨ ਬਾਵ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਜੋ ਮੇਰੇ ਉੱਤੇ ਭਰੋਸਾ ਪ੍ਰਗਟਾਉਂਦਿਆਂ ਮੈਨੂੰ ਮੁੜ ਪ੍ਰਧਾਨਗੀ ਦਾ ਅਹੁਦਾ ਦਿੱਤਾ ਹੈ ਉਸ ਨੂੰ ਮੈਂ ਪੂਰੀ ਤਨਦੇਹੀ ਉਤੇ ਇਮਾਨਦਾਰੀ ਨਾਲ ਨਿਭਾਉਂਦਾ ਹੋਇਆ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਕੰਮ ਕਰਾਂਗਾ | ਇਸ ਮੌਕੇ ਇਸਤਰੀ ਅਕਾਲੀ ਦਲ ਦੀ ਸੂਬਾਈ ਆਗੂ ਬੀਬੀ ਤਾਰਾ ਸੈਣੀ, ਮਨਮੋਹਨ ਸਿੰਘ ਮੋਹਣੀ, ਗੁਰਬਚਨ ਸਿੰਘ ਬਚਨ, ਅਜੀਤ ਸਿੰਘ ਕਾਲੂ, ਜਤਿੰਦਰ ਪਾਲ ਸਿੰਘ ਬੱਬਲ, ਓਾਕਾਰ ਸਿੰਘ, ਦਵਿੰਦਰ ਸਿੰਘ ਸਾਹਨੀ, ਤੇਜਾ ਸਿੰਘ ਨਿੱਕੂ ਨੰਗਲ, ਜਸਪਾਲ ਸਿੰਘ ਐਸ.ਡੀ.ਓ, ਭਾਈ ਬਚਿੱਤਰ ਸਿੰਘ, ਅਜੀਤ ਸਿੰਘ ਜੀਤੀ, ਜਰਨੈਲ ਸਿੰਘ ਸੰਧੂ, ਸਾਹਿਬ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਕੇ ਕੀਤੀ ਜਾ ਰਹੀ ਹੈ ਸਖ਼ਤ ਜਾਂਚ <br/> ਅਗਲੀ ਖ਼ਬਰ ਪਿੰਡ ਭੋਲੇਵਾਲ ਵਿਖੇ ਸਿੰਚਾਈ ਵਾਲੇ ਟਿਊਬਵੈੱਲ ਦੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ <br/>
Ad Position 24