12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰੂਪਨਗਰ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਕੇ ਕੀਤੀ ਜਾ ਰਹੀ ਹੈ ਸਖ਼ਤ ਜਾਂਚ <br/>

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਜੇ ਐਸ ਨਿੱਕੂਵਾਲ)-ਪੰਜਾਬ ਵਿਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਰੂਪਨਗਰ ਜ਼ਿਲੇ੍ਹ ਵਿਚ ਪੁਲਿਸ ਵਲੋਂ ਸਖ਼ਤ ਨਾਕਾਬੰਦੀ ਅਤੇ ਜਾਂਚ ਕੀਤੀ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ਸਥਾਨਕ ਪੰਜ ਪਿਆਰਾ ਪਾਰਕ ਨਜ਼ਦੀਕ ਲਗਾਏ ਗਏ ਨਾਕੇ 'ਤੇ ਜਾਂਚ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਭਰ ਵਿਚ ਨਾਕੇਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਖ਼ਾਸ ਤੌਰ 'ਤੇ ਬਿਨਾਂ ਨੰਬਰ ਪਲੇਟ ਵਾਲੇ ਦੋ-ਪਹੀਆ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਤੇ ਸਮੇਂ ਸਿਰ ਨੱਥ ਪਾਈ ਜਾ ਸਕੇ | ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਬੀਤੇ ਦਿਨਾਂ ਦੌਰਾਨ ਹਥਿਆਰਾਂ ਸਮੇਤ ਕਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਕਈ ਅਪਰਾਧਿਕ ਮਾਮਲਿਆਂ ਨੂੰ ਹੱਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜ਼ਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿਚ ਇਸੇ ਤਰ੍ਹਾਂ ਦੀ ਸਖ਼ਤ ਨਾਕਾਬੰਦੀ ਅਤੇ ਜਾਂਚ ਜਾਰੀ ਰਹੇਗੀ | ਇਸ ਮੌਕੇ ਐੱਸ. ਪੀ. ਅਰਵਿੰਦ ਮੀਨਾ, ਡੀ. ਐੱਸ. ਪੀ. ਜਸ਼ਨਦੀਪ ਸਿੰਘ ਮਾਨ, ਥਾਣਾ ਮੁਖੀ ਦਾਨਿਸ਼ਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਸੁਖਸਾਲ ਵਿਖੇ ਈਕੋ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਗੁਰਦੀਪ ਸਿੰਘ ਬਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਨਿਯੁਕਤ <br/>
Ad Position 24