12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰੀ ਸਮਾਰਟ ਸਕੂਲ ਸੁਖਸਾਲ ਵਿਖੇ ਈਕੋ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 04-02-2026
ਸੁਖਸਾਲ, 3 ਫਰਵਰੀ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵਿਖੇ ਪਿ੍ੰਸੀਪਲ ਗੁਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਈਕੋ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ, ਸਵੈ-ਨਿਰਭਰਤਾ ਅਤੇ ਰੀਸਾਈਕਲਿੰਗ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਸਕੂਲ ਵਿਦਿਅਰਥੀਆਂ ਵਲੋਂ ਵਾਤਾਵਰਨ ਨਾਲ ਸੰਬਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਵਿਅਰਥ ਕੱਪੜਿਆਂ ਤੋਂ ਤਿਆਰ ਕੀਤੇ ਬੈਗ, ਪਾਏਦਾਨ ਅਤੇ ਹੋਰ ਵਰਤੋਂਯੋਗ ਸਮਾਨ ਦੀ ਸੁੰਦਰ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਅਧਿਆਪਕਾਂ ਅਤੇ ਮਹਿਮਾਨਾਂ ਵਲੋਂ ਖੂਬ ਸਰਾਹਿਆ ਗਿਆ | ਇਸ ਮੌਕੇ ਬਣ ਵਿਕਾਸ ਅਧਿਕਾਰੀ ਦਲਜੀਤ ਸਿੰਘ ਰਿਸੋਰਸ ਪਰਸਨ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ, ਪੌਧੇ ਲਗਾਉਣ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਪਿ੍ੰਸੀਪਲ ਗੁਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਰਚਨਾਤਮਕਤਾ ਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਮੈੜੀ ਮੇਲੇ ਦੇ ਸਫਲ ਆਯੋਜਨ ਲਈ ਏ. ਡੀ. ਸੀ. ਨੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਰੂਪਨਗਰ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਕੇ ਕੀਤੀ ਜਾ ਰਹੀ ਹੈ ਸਖ਼ਤ ਜਾਂਚ <br/>
Ad Position 24