12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰੀ ਸਕੂਲ ਮਟੌਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਕਰਨੈਲ ਸਿੰਘ)-ਪੀ. ਐੱਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਸਕੂਲ ਦੀਆਂ ਸਲਾਨਾ ਪ੍ਰਾਪਤੀ ਦੀ ਰਿਪੋਰਟ ਪੜ੍ਹਨ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ | ਇਸ ਮੌਕੇ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਅਤੇ ਸਾਬਕਾ ਮੁੱਖ ਅਧਿਆਪਕ ਅਮਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਪੜ੍ਹਾਈ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪੁਰਾਣੇ ਵਿਦਿਆਰਥੀਆਂ ਐਡਵੋਕੇਟ ਨਿਖਿਲ ਭਾਰਦਵਾਜ, ਜੱਸੀ ਰਾਣਾ ਅਤੇ ਐਸ. ਐਮ. ਸੀ. ਮੈਂਬਰ ਦਵਿੰਦਰ ਸਿੰਘ ਸੰਮੀ ਨੇ ਸਮਾਰੋਹ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਲਾਨਾ ਇਨਾਮ ਵੰਡ ਸਮਾਗਮ 'ਚ ਮਾਪਿਆਂ ਅਤੇ ਪਿੰਡ ਦੇ ਪਤਵੰਤਿਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਕੇ ਬੱਚਿਆਂ ਦਾ ਹੌਂਸਲਾ ਵਧਾਇਆ | ਸਟੇਜ ਦੀ ਭੂਮਿਕਾ ਕੁਲਵੰਤ ਸਿੰਘ ਵਲੋਂ ਬਹੁਤ ਸੁੰਦਰ ਢੰਗ ਨਾਲ ਨਿਭਾਈ ਗਈ | ਸਮਾਰੋਹ 'ਚ ਅਧਿਆਪਕ ਇਕਬਾਲ ਸਿੰਘ, ਜਸਟਾਕ, ਅਮਿਤ ਕੁਮਾਰ, ਤਰਨਜੀਤ ਸਿੰਘ, ਮਨਦੀਪ ਕੌਰ, ਜਸਪਾਲ ਕੌਰ, ਲਖਵਿੰਦਰ ਕੌਰ, ਨੀਲਮ ਕੁਮਾਰੀ ਅਤੇ ਅਨੂਰੀਤ ਕੌਰ ਸਮੇਤ ਸਮੂਹ ਸਟਾਫ਼ ਮੌਜੂਦ ਸੀ | ਸਮਾਰੋਹ ਦੇ ਅੰਤ ਵਿਚ ਮੁੱਖ ਅਧਿਆਪਕ ਵਲੋਂ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਮੂਹ ਸਟਾਫ਼ ਅਤੇ ਐਸਐਮਸੀ ਕਮੇਟੀ ਦੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 'ਮਨਰੇਗਾ ਬਚਾਓ ਸੰਗਰਾਮ' ਤਹਿਤ ਵਰਕਰਾਂ ਨਾਲ ਵਿਸ਼ਾਲ ਮੀਟਿੰਗ... ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਅੰਤਰ ਹਾਊਸ ਵਾਲੀਬਾਲ ਮੁਕਾਬਲੇ ਕਰਵਾਏ <br/>
Ad Position 24