19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੈਡੀਕਲ ਫੈਡਰੇਸ਼ਨ ਵਲੋਂ ਡਾ. ਮਨਪ੍ਰੀਤ ਕੌਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026

ਨੂਰਪੁਰ ਬੇਦੀ, 4 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਪੰਜਾਬ ਤੇ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਵਲੋਂ ਪ੍ਰਸਿੱਧ ਔਰਤ ਰੋਗਾਂ ਦੀ ਮਾਹਿਰ ਡਾ: ਮਨਪ੍ਰੀਤ ਕੌਰ ਪੁੱਤਰੀ ਡਾ. ਰਜਿੰਦਰ ਸਿੰਘ ਨੂੰ ਸੋਸ਼ਲ ਐਕਟੀਵਿਸਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਡਾ. ਮਨਪ੍ਰੀਤ ਕੌਰ ਲੰਮੇ ਸਮੇਂ ਤੋਂ ਮੈਡੀਕਲ ਖੇਤਰ ਵਿਚ ਸੇਵਾਵਾਂ ਨਿਭਾਉਂਦੇ ਹੋਏ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ | ਉਹ ਮੈਡੀਕਲ ਕੈਂਪਾਂ ਰਾਹੀਂ ਲੋੜਵੰਦ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ | ਡਾ. ਬਾਲੀ ਨੇ ਕਿਹਾ ਕਿ ਡਾ. ਮਨਪ੍ਰੀਤ ਕੌਰ ਵਲੋਂ ਮੈਡੀਕਲ ਸੇਵਾਵਾਂ ਦੇ ਨਾਲ-ਨਾਲ ਸਮਾਜਕ ਭਲਾਈ ਦੇ ਕੰਮਾਂ ਵਿਚ ਨਿਰੰਤਰ ਸਰਗਰਮੀ ਨਾਲ ਹਿੱਸਾ ਲੈਣਾ ਹੋਰ ਡਾਕਟਰਾਂ ਲਈ ਵੀ ਪ੍ਰੇਰਣਾ ਸਰੋਤ ਹੈ | ਡਾ. ਮਨਪ੍ਰੀਤ ਕੌਰ ਨੇ ਜਥੇਬੰਦੀ ਦੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕੌਮੀ ਮੀਡੀਆ ਇੰਚਾਰਜ ਡਾ. ਦਿਨੇਸ਼, ਪ੍ਰਧਾਨ ਗੁਰਪਾਲ ਚੌਧਰੀ, ਡਾ. ਜੀ. ਐੱਸ. ਗਿੱਲ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਵਰਲਡ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਇਕੱਤਰਤਾ
Ad Position 24