ਬੇਲਾ, 4 ਫਰਵਰੀ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਵਲੋਂ ਪਿੰਡ ਦੀਆਂ ਧੀਆਂ ਦੇ ਵਿਆਹ ਮੌਕੇ ਸਨਮਾਨ ਅਤੇ ਸਹਿਯੋਗ ਦੇ ਤੌਰ 'ਤੇ ਸ਼ਗਨ ਭੇਟ ਕਰਨ ਦੀ ਚਲਾਈ ਨੇਕ ਪਰੰਪਰਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਪਿੰਡ ਦੀ ਧੀ ਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਦੇ ਵਿਆਹ ਮੌਕੇ ਗ੍ਰਾਮ ਪੰਚਾਇਤ ਭਲਿਆਣ ਵਲੋਂ ਸ਼ਗਨ ਭੇਟ ਕਰਕੇ ਉਸਦੇ ਅਗਾੳਾੂ ਜੀਵਨ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸਰਪੰਚ ਸਤਵੀਰ ਸਿੰਘ ਨੇ ਕਿਹਾ ਕਿ ਪਿੰਡ ਦੀ ਹਰ ਧੀ ਪੰਚਾਇਤ ਦੀ ਸਾਂਝੀ ਜ਼ਿੰਮੇਵਾਰੀ ਹੈ, ਇਸ ਨੇਕ ਕੰਮ ਲਈ ਸਾਰੇ ਐੱਨ.ਆਰ.ਆਈ ਵੀਰਾਂ ਅਤੇ ਖ਼ਾਸ ਤੌਰ 'ਤੇ ਐਡਵੋਕੇਟ ਮੋਹਿੰਦਰ ਸਿੰਘ (ਰੂਪਨਗਰ) ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀ ਨੇਕ ਕਮਾਈ ਵਿਚੋਂ ਇਸ ਯੋਜਨਾ ਲਈ ਯੋਗਦਾਨ ਪਾ ਕੇ ਧੀਆਂ ਦੇ ਭਵਿੱਖ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਪੰਚ ਬਲਜਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲ ਪਿੰਡ ਦੀਆਂ ਧੀਆਂ ਲਈ ਆਤਮ-ਸਨਮਾਨ ਅਤੇ ਭਰੋਸੇ ਦਾ ਪ੍ਰਤੀਕ ਹੈ | ਇਸ ਮੌਕੇ ਪੰਚ ਨਰਿੰਦਰ ਸਿੰਘ, ਪੰਚ ਸਤਨਾਮ ਸਿੰਘ, ਬਹਾਦਰ ਸਿੰਘ, ਅਮਨਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰਾਂ ਹਾਜ਼ਰ ਸਨ |