19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹਿਣ 'ਤੇ ਭਾਜਪਾ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 05-02-2026
ਰੂਪਨਗਰ, 4 ਫਰਵਰੀ (ਸਤਨਾਮ ਸਿੰਘ ਸੱਤੀ)-ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 'ਗੱਦਾਰ' ਕਹਿਣ ਵਾਲੀ ਟਿੱਪਣੀ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਰੋਪੜ ਇਕਾਈ ਵਲੋਂ ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੋਪੜ ਵਿਚ ਕੀਤਾ ਗਿਆ, ਜਿੱਥੇ ਕਾਰਕੁਨਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜ ਕੇ ਉਨ੍ਹਾਂ ਤੋਂ ਤੁਰੰਤ ਤੇ ਬਿਨਾ ਸ਼ਰਤ ਮਾਫ਼ੀ ਮੰਗਣ ਦੀ ਮੰਗ ਕੀਤੀ | ਭਾਜਪਾ ਆਗੂਆਂ ਨੇ ਕਿਹਾ ਕਿ ਸੰਸਦ ਵਰਗੇ ਮਾਣਯੋਗ ਮੰਚ 'ਤੇ ਅਜਿਹੀ ਭਾਸ਼ਾ ਵਰਤਣਾ ਰਾਜਨੀਤਿਕ ਮਰਿਆਦਾਵਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ | ਉਨ੍ਹਾਂ ਨੇ ਦੱਸਿਆ ਕਿ ਬਿੱਟੂ ਬਾਰੇ ਦਿੱਤੀ ਗਈ ਟਿੱਪਣੀ ਨਿੰਦਣਯੋਗ ਅਤੇ ਦੁਖਦਾਈ ਹੈ | ਇਸ ਮੌਕੇ ਰੋਪੜ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਇਹ ਬਿਆਨ ''ਪੂਰੀ ਤਰ੍ਹਾਂ ਅਸਵੀਕਾਰਯੋਗ'' ਹੈ | ਉਨ੍ਹਾਂ ਕਿਹਾ ਕਿ ਬਿੱਟੂ ਇਕ ਅਜਿਹੇ ਪਰਿਵਾਰ ਨਾਲ ਸਬੰਧਿਤ ਹਨ ਜਿਸ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਅੱਤਵਾਦ ਦੇ ਦੌਰ ਵਿਚ ਵੀ ਰਾਸ਼ਟਰ ਪ੍ਰਤੀ ਆਪਣੀ ਵਫ਼ਾਦਾਰੀ ਸਾਬਤ ਕੀਤੀ ਹੈ | ਭਾਜਪਾ ਆਗੂਆਂ ਨੇ ਕਾਂਗਰਸ 'ਤੇ ਸਿੱਖ ਵਿਰੋਧੀ ਸੋਚ ਦੇ ਦੋਸ਼ ਲਗਾਉਂਦਿਆਂ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਹਵਾਲਾ ਵੀ ਦਿੱਤਾ | ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਾਂ ਨੂੰ ਪਹਿਲਾਂ ਆਪਣੇ ਅਤੀਤ 'ਤੇ ਆਤਮ-ਮੰਥਨ ਕਰਨਾ ਚਾਹੀਦਾ ਹੈ | ਪ੍ਰਦਰਸ਼ਨ ਦੌਰਾਨ 'ਰਾਹੁਲ ਗਾਂਧੀ ਮਾਫ਼ੀ ਮੰਗੋ' ਅਤੇ 'ਸਿੱਖ ਭਾਈਚਾਰੇ ਦਾ ਅਪਮਾਨ ਨਹੀਂ ਸਹਾਂਗੇ' ਵਰਗੇ ਨਾਅਰੇ ਲਗਾਏ ਗਏ | ਇਸ ਪ੍ਰਦਰਸ਼ਨ ਵਿਚ ਹਿੰਮਤ ਸਿੰਘ ਗਿਰਾਨ, ਕੇਹਰ ਸਿੰਘ, ਟੋਨੀ ਵਰਮਾ, ਗੌਰਵ ਬਾਲੀ, ਗਗਨ ਗੁਪਤਾ, ਸਤੀਸ਼ ਕਸ਼ਯਪ, ਅਜੈ ਚੋਪੜਾ, ਜੀਵਤ ਜੈਨ, ਸੰਜੇ ਪ੍ਰਤਾਪ ਜੈਨ, ਮਹੇਸ਼ ਕੁਮਾਰ, ਰਾਜੀਵ ਕੁਮਾਰ, ਜਸਪ੍ਰੀਤ ਸਿੰਘ ਜੱਸਸੀ, ਰਾਜੀਵ ਕਿ੍ਪਲਾਨੀ, ਅਨਿਲ ਕੁਮਾਰ ਸਿੰਘ, ਦਿਨੇਸ਼ ਕੁਮਾਰ ਤੇ ਵਿਪਨ ਆਜ਼ਾਦ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਆਸਪੁਰ 'ਚ 72 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ <br/> ਅਗਲੀ ਖ਼ਬਰ ਉਪ ਮੁੱਖ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਊਨਾ ਦੇ ਸਾਲਾਨਾ ਮਹਾਂ ਸੰਮੇਲਨ 'ਚ...
Ad Position 24