19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਬੂ ਪ੍ਰੇਮ ਚੰਦ ਨੂੰ ਬਜਰੂੜ ਸਕੂਲ ਤੋਂ ਸੇਵਾ ਮੁਕਤ ਹੋਣ 'ਤੇ ਦਿੱਤੀ ਨਿੱਘੀ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 05-02-2026
ਨੂਰਪੁਰ ਬੇਦੀ, 4 ਫਰਵਰੀ (ਹਰਦੀਪ ਸਿੰਘ ਢੀਡਸਾ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਜਰੂੜ ਦੇ ਕਲਰਕ ਬਾਬੂ ਪ੍ਰੇਮ ਚੰਦ ਲਖਣੋ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉਪਰੰਤ ਸਕੂਲ ਦੇ ਪਿ੍ੰਸੀਪਲ ਵਰਿੰਦਰ ਸ਼ਰਮਾ ਅਤੇ ਸਮੁੱਚੇ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ, ਪ੍ਰੇਮ ਚੰਦ ਨੇ ਕਰੀਬ 29 ਸਾਲ ਸਿੱਖਿਆ ਵਿਭਾਗ ਵਿਚ ਸ਼ਾਨਦਾਰ ਸੇਵਾ ਨਿਭਾਈ ਹੈ | ਉਨ੍ਹਾਂ ਦੀ ਇਸ ਸੇਵਾ ਮੁਕਤੀ 'ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਜਰੂੜ ਦੇ ਸਮੁੱਚੇ ਸਟਾਫ਼ ਵਲੋਂ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਪਿ੍ੰਸੀਪਲ ਵਰਿੰਦਰ ਸ਼ਰਮਾ ਅਤੇ ਗੌਰਮੈਂਟ ਟੀਚਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਪ੍ਰੇਮ ਚੰਦ ਨੇ ਆਪਣੀ ਸੇਵਾ ਦੌਰਾਨ ਸਕੂਲ ਅਤੇ ਵਿਭਾਗ ਨੂੰ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ | ਜਿਸ ਲਈ ਸਿੱਖਿਆ ਵਿਭਾਗ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਦਾ ਰਹੇਗਾ ਇਸ ਮੌਕੇ ਬਾਬੂ ਪ੍ਰੇਮ ਚੰਦ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਉਹ ਆਪਣੀ ਸਰਕਾਰੀ ਸੇਵਾ ਨੂੰ ਸਹੀ ਤਰੀਕੇ ਨਾਲ ਮੁਕੰਮਲ ਕਰਨ ਵਿਚ ਸਫਲ ਹੋਏ ਹਨ, ਇਸ ਮੌਕੇ ਪਿ੍ੰਸੀਪਲ ਜਗਤਾਰ ਸਿੰਘ ਲਹਿੜੀਆਂ, ਲੈਕਚਰਾਰ ਪ੍ਰਹਲਾਦ ਸਿੰਘ ਪਾਲੀ ਰਾਏਪੁਰ, ਲੈਕਚਰ ਸੰਜੀਵ ਸੋਨੀ, ਲੈਕਚਰਾਰ ਤਲਵੀਰ ਸਿੰਘ ਰਾਣਾ, ਲੈਕਚਰਾਰ ਅਨਿਲ ਕੁਮਾਰ ਨੂਰਪੁਰ ਬੇਦੀ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਆਸਪੁਰ 'ਚ 72 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ <br/>
Ad Position 24